News

ਕਿਸਾਨਾਂ ਦਾ ਵੱਡਾ ਐਲਾਨ, ਰੇਲ ਮਹਿਕਮੇ ਸਾਹਮਣੇ ਰੱਖੀ ਨਵੀਂ ਸ਼ਰਤ

ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਕੇਂਦਰ ਸਰਕਾਰ ਦੀ ਸਖ਼ਤੀ ਨੇ ਕਿਸਾਨਾਂ ਦਾ ਗੁੱਸਾ ਹੋਰ ਵਧਾ ਦਿੱਤਾ ਹੈ। ਹੁਣ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਸੰਘਰਸ਼ ਹੋਰ ਤੇਜ਼ ਹੋਵੇਗਾ ਤੇ ਇਸ ਨੂੰ ਦੇਸ਼ ਵਿਆਪੀ ਕੀਤਾ ਜਾਵੇਗਾ।

ਕਿਸਾਨਾਂ ਨੇ ਮਾਲ ਗੱਡੀਆਂ ਚਲਾਉਣ ਲਈ ਯਾਤਰੀ ਗੱਡੀਆਂ ਲਈ ਵੀ ਲਾਂਘਾ ਦੇਣ ਦੀ ਸ਼ਰਤ ਰੱਦ ਕਰ ਦਿੱਤੀ ਹੈ। ਕਿਸਾਨਾਂ ਨੇ ਕੇਂਦਰ ਅੱਗੇ ਸ਼ਰਤ ਰੱਖੀ ਹੈ ਕਿ ਪਹਿਲਾਂ ਮਾਲ ਗੱਡੀਆਂ ਚਲਾਓ, ਯਾਤਰੀ ਗੱਡੀਆਂ ਬਾਰੇ ਫਿਰ ਹੀ ਸੋਚਾਂਗੇ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਅੰਦੋਲਨ ਕਾਰਨ ਰੇਲਵੇ ਨੂੰ 33 ਰੇਲ ਗੱਡੀਆਂ ਰੱਦ ਕਰਨੀਆਂ ਪਈਆਂ ਹਨ, ਜਦਕਿ 11 ਰੇਲਾਂ ਨੂੰ ਅਪਣੇ ਟਿਕਾਣੇ ਤੇ ਪੁੱਜਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਕੇਂਦਰ ਦੇ ਜ਼ਿੱਦੀ ਰਵੱਈਏ ਦੀ ਨਿਖੇਧੀ ਕਰਦਿਆਂ ਰੇਲਾਂ ਚਲਾਉਣ ਦੇ ਮਾਮਲੇ ਤੇ ਕਿਹਾ ਕਿ ਸਰਕਾਰ ਪਹਿਲਾਂ ਮਾਲ ਗੱਡੀਆਂ ਚਲਾਵੇ, ਉਸ ਤੋਂ ਬਾਅਦ ਹੀ ਯਾਤਰੀ ਰੇਲਾਂ ਨੂੰ ਚੱਲਣ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ।

ਇਕ ਰਿਪੋਰਟ ਮੁਤਾਬਕ ਪੰਜਾਬ ਵਿੱਚ ਕਿਸਾਨਾਂ ਦੇ ਅੰਦੋਲਨ ਕਾਰਨ ਭਾਰਤੀ ਰੇਲ ਨੂੰ ਇਕੱਲੇ ਮਾਲ ਭਾੜੇ ਤੋਂ ਹੋਣ ਵਾਲੀ ਆਮਦਨੀ ਵਿੱਚ 1,670 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕਿਸਾਨਾਂ ਦਾ ਅੰਦੋਲਨ ਚਲਦਿਆਂ 52 ਦਿਨ ਹੋ ਚੁੱਕੇ ਹਨ। ਇਸ ਅੰਦੋਲਨ ਕਾਰਨ 16 ਨਵੰਬਰ ਤੱਕ 1,986 ਯਾਤਰੀ ਰੇਲਾਂ ਤੇ 3,090 ਮਾਲ ਗੱਡੀਆਂ ਰੱਦ ਹੋ ਚੁੱਕੀਆਂ ਹਨ।

Click to comment

Leave a Reply

Your email address will not be published.

Most Popular

To Top