ਕਿਸਾਨਾਂ ਦਾ ਵੱਡਾ ਐਲਾਨ, 26 ਨਵੰਬਰ ਨੂੰ ਰਾਜਪਾਲ ਨੂੰ ਦੇਣਗੇ ਮੰਗ ਪੱਤਰ

 ਕਿਸਾਨਾਂ ਦਾ ਵੱਡਾ ਐਲਾਨ, 26 ਨਵੰਬਰ ਨੂੰ ਰਾਜਪਾਲ ਨੂੰ ਦੇਣਗੇ ਮੰਗ ਪੱਤਰ

ਲੁਧਿਆਣਾ ’ਚ 32 ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ ਸੀ। ਇਸ ਬੈਠਕ ਵਿੱਚ 33ਵੀਂ ਉਗਰਾਹਾਂ ਜਥੇਬੰਦੀ ਵੀ ਸ਼ਾਮਿਲ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੇ ਕਿਹਾ ਕਿ 19 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨ ਵਾਪਸ ਲੈ ਗਏ ਸੀ, ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇ ਦਿਨ ਨੂੰ ਵਿਜੈ ਦਿਵਸ ਵਜੋਂ ਮਨਾਇਆ ਗਿਆ।

ਕਿਸਾਨਾਂ ਨੇ ਫ਼ੈਸਲਾ ਕੀਤਾ ਕਿ ਉਹ 26 ਨਵੰਬਰ ਨੂੰ ਗੁਰਦੁਆਰਾ ਅੰਬ ਸਾਹਿਬ ਮੱਥਾ ਟੇਕਣਗੇ ਕਿਸਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, 26 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨ ਰਾਜਪਾਲ ਨੂੰ ਮੰਗ ਪੱਤਰ ਦੇਣਗੇ ਜਿਸ ਵਿੱਚ ਐਮ.ਐਸ.ਪੀ., ਬਿਜਲੀ ਸੋਧ ਬਿੱਲ ਅਤੇ ਗੰਨੇ ਦੇ ਬਕਾਏ ਸਮੇਤ ਕਈ ਮੁੱਦੇ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਨੂੰ ਗੰਨੇ ਦੇ ਬਕਾਏ ਸਬੰਧੀ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਲਈ ਵੀ ਕੋਸਿਆ।

ਕਿਸਾਨ ਆਗੂਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਐਮਪੀ ਚੋਣ ਵਿੱਚ ਪਿੰਡ-ਪਿੰਡ ਆ ਰਹੇ ਆਗੂਆਂ ਦੀ ਘੇਰਾਬੰਦੀ ਕੀਤੀ ਜਾਵੇਗੀ, ਇਸ ਤੋਂ ਇਲਾਵਾ ਮਾਰਚ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਉਹ ਰਾਜ ਸਭਾ ਅਤੇ ਸੰਸਦ ਦਾ ਘਿਰਾਓ ਵੀ ਕਰ ਸਕਦੇ ਹਾਂ। ਦਿੱਲੀ ਅੰਦੋਲਨ ਦੌਰਾਨ ਮੋਦੀ ਵੱਲੋਂ ਅੱਜ ਦੇ ਦਿਨ ਤਿੰਨ ਖੇਤੀ ਕਾਨੂੰਨ ਵਾਪਸ ਲਏ ਗਏ ਸਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਇਸ ਦਿਨ ਨੂੰ ਫਤਿਹ ਦਿਵਸ ਦੇ ਤੌਰ ਤੇ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ।

ਜਿਸ ਤਹਿਤ ਅੱਜ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਅਤੇ ਗਦਰ ਮੈਮੋਰੀਅਲ ਭਵਨ ਸੰਗਰੂਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਆਪਣੇ ਬਨੇਰਿਆਂ ਤੇ ਦੀਪਮਾਲਾ ਕਰਕੇ ਅਤੇ ਦੀਵੇ ਬਾਲ ਕੇ ਜਿੱਤ ਦਾ ਦਿਨ ਮਨਾਇਆ ਤੇ ਨਾਲ ਹੀ ਇਸ ਅੰਦੋਲਨ ਦੀ ਜਿੱਤ ਪ੍ਰਾਪਤ ਕਰਨ ਲਈ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਯਾਦ ਕੀਤਾ।

ਅੰਦੋਲਨ ਦੀ ਸਮਾਪਤੀ ਤੇ ਸਰਕਾਰ ਵੱਲੋਂ ਜੋ ਮੰਗਾਂ ਮੰਨੀਆਂ ਗਈਆਂ ਸਨ ਉਨ੍ਹਾਂ ਵਿੱਚੋਂ ਬਾਕੀ ਰਹਿ ਗਿਆ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਅਹਿਦ ਕੀਤਾ ਜਿਸ ਦੀ ਅਗਲੀ ਕੜੀ ਵਜੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਕਰ ਕੇ ਰਾਜ ਭਵਨ ਵੱਲ ਮਾਰਚ ਕਰਨ ਦੇ ਪ੍ਰੋਗਰਾਮ ਦੀ ਤਿਆਰੀ ਲਈ ਪਿੰਡਾਂ ਚ ਰੈਲੀਆਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

 

Leave a Reply

Your email address will not be published.