ਕਿਸਾਨਾਂ ਦਾ ਸੀਐਮ ਮਾਨ ਨੂੰ ਅਲਟੀਮੇਟਮ! 19 ਤੱਕ ਮਸਲੇ ਹੱਲ ਨਾ ਹੋਏ ਤਾਂ ਹੋਵੇਗਾ ਵੱਡਾ ਐਕਸ਼ਨ

 ਕਿਸਾਨਾਂ ਦਾ ਸੀਐਮ ਮਾਨ ਨੂੰ ਅਲਟੀਮੇਟਮ! 19 ਤੱਕ ਮਸਲੇ ਹੱਲ ਨਾ ਹੋਏ ਤਾਂ ਹੋਵੇਗਾ ਵੱਡਾ ਐਕਸ਼ਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਕ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਚੱਲ ਰਿਹਾ ਪੱਕਾ ਮੋਰਚਾ ਅੱਜ 8ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇ 19 ਅਕਤੂਬਰ ਤੱਕ ਸਰਕਾਰ ਨੇ ਕਿਸਾਨੀ ਮੰਗਾਂ ਪ੍ਰਤੀ ਕੋਈ ਸਹਿਮਤੀ ਨਾ ਜਤਾਈ ਤਾਂ 20 ਅਕਤੂਬਰ ਨੂੰ ਵੱਡਾ ਐਕਸ਼ਨ ਲਿਆ ਜਾਵੇਗਾ।

May be an image of one or more people, people standing, road and crowd

ਸ਼ਨੀਵਾਰ ਨੂੰ ਹਜ਼ਾਰਾਂ ਕਿਸਾਨਾਂ ਨੇ ਲਲਕਾਰ ਦਿਵਸ ਮੌਕੇ ਰੈਲੀ ਕੱਢੀ। ਰੈਲੀ ਦੌਰਾਨ ਭੇਜੇ ਯਾਦ ਪੱਤਰ ਵਿੱਚ ਪੰਜਾਬ ਸਰਕਾਰ ਨੂੰ 19 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਪੰਜਾਬ ਸਰਕਾਰ ਨੂੰ ਭੇਜਿਆ ਜਾਣ ਵਾਲਾ ਯਾਦ ਪੱਤਰ ਪੜ੍ਹ ਕੇ ਪਾਸ ਕਰਵਾਇਆ ਗਿਆ।

May be an image of one or more people and people standing

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨ ਸੰਘਰਸ਼ ਦੀ ਇਹੀ ਵਿਸ਼ੇਸ਼ਤਾ ਹੈ ਕਿ ਇਹ ਧਰਮਾਂ, ਜਾਤਾਂ-ਪਾਤਾਂ ਤੇ ਸਿਆਸਤਾਂ ਤੋਂ ਪਾਸੇ ਹੱਟ ਕੇ ਆਪਣੇ ਹੱਕਾਂ ਲਈ ਅੱਗੇ ਵੱਧ ਰਿਹਾ ਹੈ, ਜੋ ਹਾਕਮਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ। ਇਹੋ ਕਾਰਨ ਹੈ ਕਿ ਲੋਕਾਂ ਦੇ ਏਕੇ ਤੋਂ ਤੋੜਨ ਵਾਸਤੇ ਯਤਨ ਕੀਤੇ ਜਾ ਰਹੇ ਹਨ। ਉਗਰਾਹਾਂ ਨੇ ਲੋਕਾਂ ਨੂੰ ਫੁੱਟ ਪਾਓ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ।

Leave a Reply

Your email address will not be published.