News

ਕਿਸਾਨਾਂ ਦਾ 27 ਸਤੰਬਰ ਨੂੰ ਇਤਿਹਾਸਕ ਐਕਸ਼ਨ, ਹੋਰ ਖੇਤਰਾਂ ਦੇ ਲੋਕ ਵੀ ਦੇਣਗੇ ਕਿਸਾਨਾਂ ਦਾ ਸਾਥ

ਖੇਤੀ ਕਾਨੂੰਨਾਂ ਖਿਲਾਫ਼ ਡਟੇ ਕਿਸਾਨ 27 ਸਤੰਬਰ ਨੂੰ ਵੱਡੇ ਐਕਸ਼ਨ ਮੋਡ ਵਿੱਚ ਹਨ। ਕਿਸਾਨ ਲੀਡਰ ਹਨਨ ਮੌਲਾ ਨੇ ਕਿਹਾ ਕਿ, ਬਹੁਤ ਸਾਰੀਆਂ ਕਿਸਾਨ ਜੱਥੇਬੰਦੀਆਂ, ਮਜ਼ਦੂਰ ਯੂਨੀਅਨਾਂ, ਕਰਮਚਾਰੀਆਂ ਤੇ ਵਿਦਿਆਰਥੀ ਯੂਨੀਅਨਾਂ, ਔਰਤਾਂ ਦੀਆਂ ਜੱਥੇਬੰਦੀਆਂ, ਟਰਾਂਸਪੋਰਟ ਐਸੋਸੀਏਸ਼ਨ ਨੂੰ ਮੋਰਚਿਆਂ ਨਾਲ ਜੋੜਿਆ ਜਾ ਰਿਹਾ ਹੈ। ਇਸ ਲਈ 27 ਸਤੰਬਰ ਦਾ ਐਕਸ਼ਨ ਇਤਿਹਾਸਿਕ ਹੋਵੇਗਾ ਜਿਹੜਾ ਸਰਕਾਰ ਨੂੰ ਹਿਲਾ ਕੇ ਰੱਖ ਦੇਵੇਗਾ।

India Farmer Protests: What to Know | Time

ਸੰਯੁਕਤ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਲਈ ਕਿਸਾਨ, ਮਜ਼ਦੂਰ, ਆੜ੍ਹਤੀਆਂ, ਨੌਜਵਾਨ, ਵਿਦਿਆਰਥੀ, ਮੁਲਾਜ਼ਮ, ਦੁਕਾਨਦਾਰ, ਛੋਟੇ ਕਾਰੋਬਾਰੀ, ਵਪਾਰੀ, ਸਾਹਿਤਕਾਰ, ਰੰਗਕਰਮੀਆਂ, ਦੋਧੀਆਂ ਸਮੇਤ ਸਾਰੇ ਵਰਗਾਂ ਵੱਲੋਂ ਸਾਂਝੀਆਂ ਮੀਟਿੰਗਾਂ ਜਾਰੀ ਹਨ। ਸੰਯੁਕਤ ਕਿਸਾਨ ਮੋਰਚੇ ਦੇ ਲੀਡਰਾਂ ਨਾਲ ਵਪਾਰ ਮੰਡਲ ਦੀ ਮੀਟਿੰਗ ਦੌਰਾਨ 27 ਸਤੰਬਰ ਦੇ ਭਾਰਤ ਬੰਦ ਲਈ ਸਮਰਥਨ ਦਾ ਐਲਾਨ ਕੀਤਾ ਗਿਆ।

ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਵੱਲੋਂ ਵਪਾਰ ਮੰਡਲ ਦੇ ਆਗੂ ਮੁਨੀਸ਼ ਬੱਬੀ ਦਾਨੇਵਾਲੀਆ, ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਨੰਦਗੜ੍ਹੀਆ ਸਮੇਤ ਹੋਰ ਆਗੂਆਂ ਨਾਲ ਮੁਲਕਾਤ ਕਰਕੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਰੱਖੇ 27 ਸਤੰਬਰ ਦੇ ਭਾਰਤ ਬੰਦ ਲਈ ਹਮਾਇਤ ਦੀ ਮੰਗ ਕੀਤੀ ਗਈ।

ਦੱਸ ਦਈਏ ਕਿ ਪੁਲਿਸ ਵੱਲੋਂ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕਣ ਮਗਰੋਂ ਲੱਖਾਂ ਕਿਸਾਨਾਂ ਨੂੰ ਰਾਜਧਾਨੀ ਦੀਆਂ ਹੱਦਾਂ ’ਤੇ ਬੈਠਿਆਂ ਬੁੱਧਵਾਰ ਨੂੰ 300 ਦਿਨ ਹੋ ਗਏ ਹਨ। ਵਿਰੋਧ ਕਰ ਰਹੇ ਕਿਸਾਨ ਸ਼ਾਂਤੀ ਨਾਲ ਖੇਤੀਬਾੜੀ ’ਤੇ ਕਾਰਪੋਰੇਟ ਕਬਜ਼ੇ ਵਿਰੁੱਧ ਆਪਣੇ ਵਿਰੋਧ ਦਾ ਸੰਚਾਰ ਕਰ ਰਹੇ ਹਨ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ 26 ਨਵੰਬਰ 2020 ਤੋਂ ਕਿਸਾਨ ਰਾਜ ਮਾਰਗਾਂ ਉਤੇ ਬੈਠੇ ਹਨ।

ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਪੱਸ਼ਟ ਹਨ ਤੇ ਮੋਦੀ ਸਰਕਾਰ ਨੂੰ ਪਤਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਪਰ ਇਸ ਦੇ ਬਾਵਜੂਦ ਸਰਕਾਰ ਸਹਿਮਤ ਨਹੀਂ ਹੋ ਰਹੀ ਹੈ। ਸਾਂਝੀ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਪਾਰ ਮੰਡਲ ਦੇ ਆਗੂ ਮੁਨੀਸ਼ ਬੱਬੀ ਦਾਨੇਵਾਲੀ ਨੇ ਇਸ ਬੰਦ ਦਾ ਸਮਰਥਨ ਕਰਨ ਦਾ ਬਾਕਾਇਦਾ ਐਲਾਨ ਕੀਤਾ। ਇਸੇ ਦੌਰਾਨ ਇੱਕ ਵੱਖਰੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਨੇ ਵੀ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ।

Click to comment

Leave a Reply

Your email address will not be published.

Most Popular

To Top