News

ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕਰੇ ਕੇਂਦਰ: ਪ੍ਰਕਾਸ਼ ਬਾਦਲ

ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ‘ਚ ਦੇਸ਼ ਭਰ ਦੇ ਕਿਸਾਨ ਡੱਟੇ ਹੋਏ ਹਨ। ਕਿਸਾਨ ਕੇਂਦਰ ਤੋਂ ਇਹਨਾਂ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ। ਇਸ ਸੰਘਰਸ਼ ਦੌਰਾਨ ਕਿਸਾਨਾਂ ਨੂੰ ਹਰ ਵਰਗ ਤੋਂ ਸਮਰੱਥਨ ਮਿਲ ਰਿਹਾ ਹੈ।

ਇੱਥੋਂ ਤੱਕ ਕਿ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਸ.ਪ੍ਰਕਾਸ਼ ਸਿੰਘ ਜੀ ਬਾਦਲ ਨੇ ਭਾਰਤ ਸਰਕਾਰ ਵੱਲੋਂ ਸਨਮਾਨ ਵਜੋਂ ਮਿਲਿਆ ਪਦਮ ਵਿਭੂਸ਼ਣ ਖਿਤਾਬ ਵਾਪਿਸ ਕਰ ਦਿੱਤਾ ਗਿਆ ਹੈ।

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜੇ ਪੰਜਾਬ ਦੀ ਕਿਸਾਨੀ ਹੀ ਦੁਖੀ ਹੈ ਤਾਂ ਭਾਰਤ ਸਰਕਾਰ ਵੱਲੋਂ ਦਿੱਤੇ ਖਿਤਾਬ ਨੂੰ ਕੋਲ ਰੱਖਣ ਦੀ ਕੋਈ ਤੁੱਕ ਨਹੀਂ ਬਣਦੀ। ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਮੰਨਿਆ ਜਾਵੇ।

ਉਹਨਾਂ ਕੇਂਦਰ ਨੂੰ ਨਸੀਹਤ ਦਿੱਤੀ ਕਿ ਕਿਸਾਨਾਂ ਦੇ ਮੁੱਦੇ ਨੂੰ ਲਮਕਾਉਣ ਨਾਲ ਪੰਜਾਬ ਅਤੇ ਦੇਸ਼ ਨੁਕਸਾਨ ਹੋਵੇਗਾ। ਦੱਸ ਦੇਈਏ ਕਿ ਦਿੱਲੀ ‘ਚ ਲੱਖਾਂ ਦੀ ਗਿਣਤੀ ‘ਚ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਉਹਨਾਂ ਵੱਲੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਹਾਲਾਂਕਿ ਕਿਸਾਨਾਂ ਵੱਲੋਂ ਕੇਂਦਰ ਨਾਲ ਮੀਟਿੰਗ ਵੀ ਕੀਤੀ ਗਈ ਹੈ। ਪਰ ਇਸ ਦੌਰਾਨ ਵੀ ਕਿਸਾਨ ਅਤੇ ਕੇਂਦਰ ਆਪਣੀ ਜ਼ਿੱਦ ‘ਤੇ ਅੜੇ ਰਹੇ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦਾ ਇਹ ਸੰਘਰਸ਼ ਹੋਰ ਕਿੰਨਾ ਸਮਾਂ ਇਸੇ ਤਰ੍ਹਾਂ ਜਾਰੀ ਰਹੇਗਾ।

Click to comment

Leave a Reply

Your email address will not be published. Required fields are marked *

Most Popular

To Top