ਕਿਸਾਨਾਂ ਦੀਆਂ ਸਰਗਰਮੀਆਂ ਰੋਕਣ ਲਈ ਲਾਈ 144 ਧਾਰਾ, 3 ਸਤੰਬਰ ਤੱਕ ਰਹੇਗੀ ਰੋਕ

ਕਿਸਾਨਾਂ ਦੇ ਕਾਫ਼ਲੇ ਰੋਜ਼ ਹੀ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਕਿਸਾਨ ਸੰਘਰਸ਼ ਵਿੱਚ ਡਟ ਰਹੇ ਹਨ। ਅੰਮ੍ਰਿਤਸਰ ਦੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਸਾਨਾਂ ਦੀਆਂ ਸਰਗਰਮੀਆਂ ਰੋਕਣ ਲਈ ਧਾਰਾ 144 ਲਾ ਦਿੱਤੀ ਹੈ। ਖਹਿਰਾ ਨੇ ਕਿਹਾ ਕਿ ਰੋਸ ਰੈਲੀਆਂ, ਧਰਨੇ-ਪ੍ਰਦਰਸ਼ਨਾਂ ਤੇ ਬੈਠਕਾਂ ਤੇ ਰੋਕ 3 ਸਤੰਬਰ ਤੱਕ ਰੋਕ ਰਹੇਗੀ।

ਅੰਮ੍ਰਿਤਸਰ ਦੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਸਾਨਾਂ, ਰਾਜਨੀਤਿਕ ਪਾਰਟੀਆਂ ਤੇ ਹੋਰ ਸੰਸਥਾਵਾਂ ਨੂੰ ਵਿਰੋਧ ਪ੍ਰਦਰਸ਼ਨ ਤੋਂ ਰੋਕਣ ਲਈ ਧਾਰਾ 144 ਤਹਿਤ ਨਵੇਂ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਮੁਤਾਬਕ ਜ਼ਿਲ੍ਹੇ, ਸ਼ਹਿਰੀ ਤੇ ਦਿਹਾਤੀ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠ, ਰੋਸ ਰੈਲੀਆਂ, ਧਰਨੇ, ਬੈਠਕਾਂ, ਨਾਅਰੇਬਾਜ਼ੀ ਤੇ ਪ੍ਰਦਰਸ਼ਨਾਂ ਤੇ ਪੂਰੀ ਤਰ੍ਹਾਂ ਰੋਕ ਲਾਈ ਹੈ।
ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਕੁੱਝ ਰਾਜਨੀਤਿਕ ਕਿਸਾਨ ਅਤੇ ਕੁਝ ਹੋਰ ਸੰਗਠਨ ਜ਼ਿਲ੍ਹਾ ਪੱਧਰ ਤੇ ਧਰਨੇ ਤੇ ਰੈਲੀਆਂ ਦੀ ਯੋਜਨਾ ਬਣਾ ਰਹੇ ਹਨ। ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
