News

ਕਿਸਾਨਾਂ ਦੀ ਅਗਲੀ ਰਣਨੀਤੀ ਲਈ ਸਿੰਘੂ ਬਾਰਡਰ ’ਤੇ ਬੈਠਕ ਜਾਰੀ

ਕੇਂਦਰ ਸਰਕਾਰ ਅਤੇ ਕਿਸਾਨਾਂ ਦੀ ਅਗਲੀ ਬੈਠਕ ਹੁਣ 9 ਦਸੰਬਰ ਨੂੰ ਰੱਖੀ ਗਈ ਹੈ। ਇਸ ਨੂੰ ਲੈ ਕੇ ਕਿਸਾਨ ਹੁਣ ਤੋਂ ਹੀ ਅਗਲੀ ਰਣਨੀਤੀ ਵਿੱਚ ਜੁਟ ਗਏ ਹਨ। ਖੇਤੀ ਕਾਨੂੰਨਾਂ ਦੇ ਵਿਰੁਧ ਕਿਸਾਨਾਂ ਦੇ ਅੰਦੋਲਨ ਦਾ ਐਤਵਾਰ ਨੂੰ 11ਵਾਂ ਦਿਨ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਨਵੀਂ ਰਣਨੀਤੀ ਲਈ ਕਿਸਾਨਾਂ ਦੀ ਅਹਿਮ ਬੈਠਕ ਚਲ ਰਹੀ ਹੈ।

ਇਸ ਵਿੱਚ ਅੱਗੇ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਿੰਘੂ ਬਾਰਡਰ ਤੇ ਕਿਸਾਨਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਦੀ ਬੈਠਕ ਜਾਰੀ ਹੈ।

ਸ਼ਨੀਵਾਰ ਨੂੰ ਕੇਂਦਰ ਨਾਲ ਕਿਸਾਨਾਂ ਦੀ ਪੰਜਵੇਂ ਗੇੜ ਦੀ ਬੈਠਕ ਵੀ ਬੇਸਿੱਟਾ ਰਹੀ ਸੀ। ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਇਸ ਬੈਠਕ ਤੋਂ ਬਾਅਦ ਬਿਆਨ ਦਿੱਤਾ ਸੀ ਕਿ ਉਹਨਾਂ ਕਿਸਾਨਾਂ ਨੂੰ ਐਮਐਸਪੀ ਜਾਰੀ ਰੱਖਣ ਦਾ ਭਰੋਸਾ ਦਿਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਖਦਸ਼ੇ ਦੂਰ ਕੀਤੇ ਜਾ ਰਹੇ ਹਨ।

ਉਹਨਾਂ ਇਹ ਵੀ ਕਿਹਾ ਕਿ ਸਰਕਾਰ ਸਾਰੇ ਪਹਿਲੂਆਂ ਤੇ ਵਿਚਾਰ ਕਰ ਰਹੀ ਹੈ ਤੇ ਇਸ ਮਸਲੇ ਦਾ ਹੱਲ ਕੱਢਣ ਲਈ ਰਾਹ ਲੱਭ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਵੀ ਫ਼ੈਸਲਾ ਹੋਵੇਗਾ ਕਿਸਾਨਾਂ ਦੇ ਹੱਕ ਵਿੱਚ ਹੋਵੇਗਾ।

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਫੈਸਲੇ ਲਈ ਕਿਸਾਨਾਂ ਤੋਂ ਸਮਾਂ ਮੰਗਿਆ ਹੈ। ਇਸ ਲਈ ਹੁਣ ਅਗਲੀ ਮੀਟਿੰਗ 9 ਦਸੰਬਰ ਨੂੰ ਰੱਖੀ ਗਈ ਹੈ ਪਰ ਉਸ ਤੋਂ ਪਹਿਲਾਂ ਭਾਰਤ ਬੰਦਾ ਦਾ ਐਲਾਨ ਕਿਸਾਨਾਂ ਵੱਲੋਂ ਕੀਤਾ ਗਿਆ ਹੈ।
ਕਿਸਾਨਾਂ ਦੀਆਂ ਅਹਿਮ ਮੰਗਾਂ

ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ

ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ

ਐਮਐਸਪੀ ਨੂੰ ਕਾਨੂੰਨੀ ਰੂਪ ਦਿੱਤਾ ਜਾਵੇ

ਜ਼ਮੀਨਾਂ ਦੀ ਕੁਰਕੀ ਤੇ ਰੋਕ ਲੱਗੇ

ਕਿਸਾਨਾਂ ਦੀ ਘੱਟੋ-ਘੱਟ ਆਮਦਨ ਯਕੀਨੀ ਬਣਾਈ ਜਾਵੇ

ਖੇਤੀ ਲਈ ਅੱਧੀ ਕੀਮਤ ਤੇ ਮਿਲੇ ਡੀਜ਼ਲ

ਪਰਾਲੀ ਤੇ ਆਰਡੀਨੈਂਸ ਰੱਦ ਕੀਤਾ ਜਾਵੇ

ਬਿਜਲੀ ਸੋਧ ਬਿੱਲ ਰੱਦ ਕੀਤਾ ਜਾਵੇ

 ਕਿਸਾਨ ਕਰਜ਼ ਮੁਆਫ਼ ਕੀਤਾ ਜਾਵੇ

Click to comment

Leave a Reply

Your email address will not be published. Required fields are marked *

Most Popular

To Top