ਕਿਸਾਨਾਂ ਦੀ ਮਾਨ ਸਰਕਾਰ ਨੂੰ ਦੋ ਟੁੱਕ, ਜੇ ਡੱਲੇਵਾਲ ਨੂੰ ਕੁਝ ਹੋਇਆ ਤਾਂ ਇੱਟ ਨਾਲ ਇੱਟ ਖੜਕਾ ਦੇਵਾਂਗੇ

 ਕਿਸਾਨਾਂ ਦੀ ਮਾਨ ਸਰਕਾਰ ਨੂੰ ਦੋ ਟੁੱਕ, ਜੇ ਡੱਲੇਵਾਲ ਨੂੰ ਕੁਝ ਹੋਇਆ ਤਾਂ ਇੱਟ ਨਾਲ ਇੱਟ ਖੜਕਾ ਦੇਵਾਂਗੇ

ਮਾਨਸਾ ਵਿੱਚ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦੋ ਟੁੱਕ ਸੁਣਾਉਂਦਿਆਂ ਕਿਹਾ ਕਿ ਮੰਗਾਂ ਪੂਰੀਆਂ ਕੀਤੀਆਂ ਜਾਣ। ਉਹਨਾਂ ਕਿਹਾ ਕਿ ਜੇ ਮਰਨ ਵਰਤ ਤੇ ਬੈਠੇ ਕਿਸਾਨ ਲੀਡਰ ਜਗਜੀਤ ਡੱਲੇਵਾਲ ਨੂੰ ਕੁਝ ਹੋਇਆ ਤਾਂ ਇੱਟ ਨਾਲ ਇੱਟ ਖੜਕਾ ਦੇਵਾਂਗੇ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਨਹੀਂ ਤਾਂ ਉਹ ਤਿੱਖਾ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਭਰ ਵਿੱਚ ਛੇ ਥਾਵਾਂ ਤੇ ਸੜਕਾਂ ਜਾਮ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨਾਂ ਵੱਲੋਂ 6 ਥਾਵਾਂ ਤੇ ਸੜਕਾਂ ਜਾਮ ਕਰਕੇ ਸਰਕਾਰ ਤੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਹੋਇਆ ਹੈ। ਹੁਣ ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹਨਾਂ ਦੇ ਆਗੂ ਜਗਜੀਤ ਡੱਲੇਵਾਲਾ ਨੂੰ ਕੁਝ ਹੋਇਆ ਤਾਂ ਉਹ ਸਰਕਾਰ ਖਿਲਾਫ਼ ਇੱਟ ਨਾਲ ਇੱਟ ਖੜਕਾ ਕੇ ਦਮ ਲੈਣਗੇ।

Leave a Reply

Your email address will not be published.