ਕਿਸਾਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਖ਼ਤਮ, ਇਹਨਾਂ ਫ਼ਸਲਾਂ ’ਤੇ ਮਿਲੇਗੀ ਐਮਐਸਪੀ

ਸੰਯੁਕਤ ਕਿਸਾਨ ਮੋਰਚੇ ਦੀਆਂ 23 ਕਿਸਾਨ ਜਥੇਬੰਦੀਆਂ ਦੀ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ, ਉਹਨਾਂ ਦੀ ਮੁੱਖ ਮੰਤਰੀ ਦੇ ਨਾਲ ਮੀਟਿੰਗ ਬਹੁਤ ਹੀ ਵਧੀਆ ਰਹੀ।

ਉਹਨਾਂ ਕਿਹਾ ਕਿ, ਇਸ ਮੀਟਿੰਗ ਵਿੱਚ ਮੁੱਖ ਮੰਤਰੀ ਤੋਂ ਉਹਨਾਂ ਨੇ ਪੰਜਾਬ ਦੇ ਵਿੱਚ ਫ਼ਸਲਾਂ ਦੇ ਹੋਏ ਨੁਕਸਾਨ ਦਾ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਕੀਤੀ ਸੀ ਜਿਸ ਤੇ ਮੁੱਖ ਮੰਤਰੀ ਨੇ ਕਿਸਾਨਾਂ ਤੋਂ ਕੁਝ ਸਮੇਂ ਦੀ ਮੋਹਲਤ ਮੰਗੀ ਹੈ।
ਜਾਣਕਾਰੀ ਲੈਣ ਤੋਂ ਬਾਅਦ ਇਸ ਸਬੰਧੀ ਕੋਈ ਫੈਸਲਾ ਲੈਣ ਦੀ ਗੱਲ ਮੁੱਖ ਮੰਤਰੀ ਨੇ ਕਹੀ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਮੂੰਗੀ ਦੀ ਫ਼ਸਲ ਤੋਂ ਇਲਾਵਾ ਮੱਕੀ ਦੀ ਫ਼ਸਲ ਤੇ ਐਮ ਐਸ ਪੀ ਦੇਣ ਦਾ ਭਰੋਸਾ ਦਿੱਤਾ। ਕਿਸਾਨਾਂ ਨੇ ਕਿਹਾ ਕਿ, ਸਰਕਾਰ ਬਾਸਮਤੀ ਅਤੇ ਝੋਨੇ ਦੀ ਕਿਸਮ 126 ਤੇ ਵੀ ਐਮ ਐਸ ਪੀ ਦੇਣ ਲਈ ਵਿਚਾਰ ਕਰ ਰਹੀ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਆਉਂਦੇ ਇੱਕ ਹਫ਼ਤੇ ਵਿੱਚ ਕਿਸਾਨ ਆਗੂਆਂ ਨਾਲ ਕਿਸਾਨੀ ਮੁੱਦਿਆ ਤੇ ਦੁਬਾਰਾ ਮੀਟਿੰਗ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੋ ਬਾਅਦ ਆਸਵੰਦ ਨਜ਼ਰ ਆਏ। ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
