News

ਕਿਸਾਨਾਂ ਦੀ ਸਿੱਧੀ ਚੇਤਾਵਨੀ, ਜੇ ਅੱਜ ਫ਼ੈਸਲਾ ਨਾ ਹੋਇਆ ਤਾਂ ਬੈਰੀਕੇਡ ਤੋੜ ਕੇ ਜੰਤਰ-ਮੰਤਰ ਜਾਵਾਂਗੇ

ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੇ ਗੱਲਬਾਤ ਕਰ ਰਹੀ ਸਰਕਾਰ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਹੈ ਕਿ ਜੇ ਅੱਜ 3 ਵਜੇ ਤੱਕ ਕੋਈ ਫ਼ੈਸਲਾ ਨਹੀਂ ਹੋਇਆ ਤਾਂ ਉਹ ਬੈਰੀਕੇਡ ਤੋੜ ਕੇ ਜੰਤਰ-ਮੰਤਰ ਤੱਕ ਜਾਣਗੇ।

ਕਿਸਾਨਾਂ ਨੇ ਸਾਫ਼ ਲਹਿਜੇ ਵਿੱਚ ਕਿਹਾ ਹੈ ਕਿ ਉਹ ਪਿਛਲੇ ਢਾਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ ਫਿਰ ਵੀ ਉਹਨਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਰਿਹਾ। ਇਸ ਲਈ ਕਿਸਾਨ ਹੁਣ ਬਰਦਾਸ਼ਤ ਨਹੀਂ ਕਰਨਗੇ।

ਦਸ ਦਈਏ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਜ਼ਾਰਾਂ ਕਿਸਾਨ ਦਿੱਲੀ ਨਾਲ ਲੱਗਦੇ ਬਾਰਡਰਾਂ ਤੇ ਮੰਗਲਵਾਰ ਨੂੰ ਲਗਾਤਾਰ 6ਵੇਂ ਦਿਨ ਡਟੇ ਹਨ। ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਇਹਨਾਂ ਕਾਨੂੰਨਾਂ ਕਾਰਨ ਘੱਟੋ-ਘੱਟ ਸਮਰਥਨ ਮੁੱਲ ਖਤਮ ਹੋ ਜਾਵੇਗਾ।

ਤੋਮਰ ਨੇ ਸੋਮਵਾਰ ਨੂੰ ਕਿਹਾ ਸੀ ਕਿ ਕੋਵਿਡ-19 ਅਤੇ ਠੰਡ ਨੂੰ ਦੇਖਦਿਆਂ ਅਸੀਂ ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਨੂੰ ਤੈਅ ਸਮਾਂ 3 ਦਸੰਬਰ ਦੀ ਬੈਠਕ ਤੋਂ ਪਹਿਲਾਂ ਚਰਚਾ ਲਈ ਸੱਦਾ ਦਿੱਤਾ ਹੈ। ਉਹਨਾਂ ਕਿਹਾ ਕਿ ਹੁਣ ਇਹ ਬੈਠਕ 1 ਦਸੰਬਰ ਨੂੰ ਰਾਸ਼ਟਰੀ ਰਾਜਧਾਨੀ ਸਥਿਤ ਵਿਗਿਆਨ ਭਵਨ ਵਿੱਚ ਦੁਪਹਿਰ 3 ਵਜੇ ਬੁਲਾਈ ਗਈ ਹੈ।

Click to comment

Leave a Reply

Your email address will not be published. Required fields are marked *

Most Popular

To Top