News

ਕਿਸਾਨਾਂ ਦੀ ਹਮਾਇਤ ‘ਚ ਹਰਿੰਦਰ ਸਿੰਘ ਖ਼ਾਲਸਾ ਨੇ ਛੱਡੀ ਭਾਜਪਾ

ਵੱਖ ਵੱਖ ਸੂਬਿਆਂ ਦੇ ਕਿਸਾਨ ਦਿੱਲੀ ਪਹੁੰਚ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਹਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਪਰ ਉੱਥੇ ਹੀ ਕੇਂਦਰ ਸਰਕਾਰ ਲਗਾਤਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਅਤੇ ਕੇਂਦਰ ਵੱਲੋਂ ਕਿਸੇ ਵੀ ਹਾਲਤ ‘ਚ ਖੇਤੀ ਕਾਨੂੰਨ ਵਾਪਿਸ ਨਾ ਲੈਣ ਦੀ ਗੱਲ ਆਖੀ ਜਾ ਰਹੀ ਹੈ।

ਫਿਲਹਾਲ ਕਿਸਾਨ ਅੰਦੋਲਨ ਜਾਰੀ ਹੈ। ਜੱਥੇਬੰਦੀਆਂ ਦੇ ਲੀਡਰਾਂ ਲਗਾਤਾਰ ਮੋਦੀ ਸਰਕਾਰ ‘ਤੇ ਦਬਾਅ ਬਣਾਉਣ ਲਈ ਰਣਨੀਤੀ ਬਣਾ ਰਹੇ ਹਨ। ਇਸ ਦਰਮਿਆਨ ਬੀਜੇਪੀ ਲੀਡਰਾਂ ਵੱਲੋਂ ਅਸਤੀਫਿਆਂ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਸਾਬਕਾ ਸੰਸਦ ਮੈਂਬਰ ਤੇ ਬੀਜੇਪੀ ਲੀਡਰ ਹਰਿੰਦਰ ਸਿੰਘ ਖਾਲਸਾ ਨੇ ਅੱਜ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੇ ਸਮਰਥਨ ‘ਚ ਬੀਜੇਪੀ ਤੋਂ ਕਿਨਾਰਾ ਕਰ ਲਿਆ ਹੈ।

ਉਨ੍ਹਾਂ ਇਲਜ਼ਾਮ ਲਾਇਆ ਕਿ ਬੀਜੇਪੀ ਲੀਡਰਸ਼ਿਪ ਨੇ ਸਥਾਨਕ ਲੀਡਰਾਂ ਦੀ ਗੱਲ ਨਹੀਂ ਸੁਣੀ। ਇਸ ਤੋਂ ਬਾਅਦ ਉਨ੍ਹਾਂ ਬੀਜੇਪੀ ਨੂੰ ਅਲਵਿਦਾ ਕਹਿ ਦਿੱਤਾ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਭਾਜਪਾ ਲੀਡਰਾਂ ਨੇ ਅਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ ਸਨ।

ਉੱਥੇ ਹੀ ਕਿਸਾਨ ਜੱਥੇਬੰਦੀਆਂ ਦੇ ਲੀਡਰ ਲਗਾਤਾਰ ਲੋਕਾਂ ਨੂੰ ਭਾਸ਼ਣ ਦੇ ਕੇ ਜਿੱਤ ਦਾ ਹੌਂਸਲਾ ਦੇ ਰਹੇ ਹਨ। ਕੁੰਡਲੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਸ਼ਬਦੀ ਹਮਲੇ ਕੀਤੇ।

ਉਹਨਾਂ ਕਿਹਾ ਕਿ ਦੇਸ਼ ਦੇ ਵੱਡੇ ਵੱਡੇ ਵਕੀਲ ਇੰਨ੍ਹਾਂ ਕਾਨੂੰਨਾਂ ਨੂੰ ਗਲਤ ਆਖ ਰਹੇ ਨੇ ਇਸ ਦੇ ਬਾਵਜੂਦ ਮੋਦੀ ਸਰਕਾਰ ਆਪਣੇ ਅੱੜੀਅਲ ਰਵੱਈਏ ‘ਤੇ ਅੜੀ ਹੋਈ ਹੈ।

Click to comment

Leave a Reply

Your email address will not be published. Required fields are marked *

Most Popular

To Top