News

ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਲੈ ਸਕਦਾ ਹੈ ਕੋਈ ਵੱਡਾ ਫ਼ੈਸਲਾ

ਖੇਤੀ ਕਾਨੂੰਨਾਂ ਦਾ ਮਾਮਲਾ ਦਿਨੋਂ ਦਿਨ ਭਖਦਾ ਜਾ ਰਿਹਾ ਹੈ। ਕਿਸਾਨ ਅਪਣੇ ਹੱਕਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹਨ ਤੇ ਓਧਰ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ। ਕਿਸਾਨੀ ਅੰਦੋਲਨ ਲਈ ਅੱਜ ਦਾ ਦਿਨ ਕਾਫ਼ੀ ਅਹਿਮ ਹੋ ਸਕਦਾ ਹੈ।

ਦਰਅਸਲ ਦਿੱਲੀ ਦੀਆਂ ਸੀਮਾਵਾਂ ਤੇ ਕਿਸਾਨ ਡਟੇ ਰਹਿਣਗੇ ਜਾਂ ਉਹਨਾਂ ਨੂੰ ਕਿਤੇ ਹੋਰ ਭੇਜਿਆ ਜਾਵੇਗਾ ਇਸ ਤੇ ਅੱਜ ਸੁਪਰੀਮ ਕੋਰਟ ਫ਼ੈਸਲਾ ਸੁਣਾ ਸਕਦਾ ਹੈ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਬਾਰਡਰ ਤੇ ਹੋ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਅੱਜ ਸੁਪਰੀਮ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਹੋਵੇਗੀ। ਚੀਫ਼ ਜਸਟਿਸ ਐਸ ਏ ਬੋਬੜੇ, ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ ਰਾਮਸੁਬ੍ਰਾਮਨੀਅਨ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗਾ। ਇਸ ਪਟੀਸ਼ਨ ਵਿੱਚ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਲੋਕਾਂ ਦੇ ਇਕੱਠ ਹੋਣ ਨਾਲ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦਾ ਖ਼ਤਰਾ ਵਧ ਸਕਦਾ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਦਿੱਲੀ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣਾ ਜ਼ਰੂਰੀ ਹੈ ਕਿਉਂ ਕਿ ਇਸ ਨਾਲ ਸੜਕਾਂ ਬਲੌਕ ਹੋ ਰਹੀਆਂ ਹਨ।

ਲੋਕਾਂ ਨੂੰ ਆਉਣ ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਮਰਜੈਂਸੀ ਤੇ ਮੈਡੀਕਲ ਸਰਵਿਸ ਵੀ ਪ੍ਰਭਾਵਿਤ ਹੋ ਰਹੀ ਹੈ। ਸੁਪਰੀਮ ਕੋਰਟ ‘ਚ ਇਹ ਪਟੀਸ਼ਨ ਕਾਨੂੰਨ ਦੀ ਪੜ੍ਹਾਈ ਕਰਨ ਵਾਲੇ ਰਿਸ਼ਭ ਸ਼ਰਮਾ ਨੇ ਦਾਇਰ ਕੀਤੀ ਹੈ।

ਉਨ੍ਹਾਂ ਆਪਣੀ ਪਟੀਸ਼ਨ ‘ਚ ਕਿਹਾ ਹੈ ਕਿ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਟਾ ਕੇ ਸਰਕਾਰ ਵੱਲੋਂ ਮਿੱਥੇ ਸਥਾਨ ‘ਤੇ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪ੍ਰਦਰਸ਼ਨ ਦੌਰਾਨ ਕੋਰੋਨਾ ਗਾਈਡਲਾਈਨਜ਼ ਦਾ ਪਾਲਣ ਵੀ ਕਰਨਾ ਚਾਹੀਦਾ।

Click to comment

Leave a Reply

Your email address will not be published. Required fields are marked *

Most Popular

To Top