News

ਕਿਸਾਨਾਂ ਦੇ ਇਕ ਸਮੂਹ ਨੇ ਮੰਨੀ ਸਰਕਾਰ ਦੀ ਗੱਲ, ਖੇਤੀ ਕਾਨੂੰਨਾਂ ’ਚ ਸੋਧ ਲਈ ਤਿਆਰ

ਖੇਤੀ ਕਾਨੂੰਨਾਂ ਖ਼ਿਲਾਫ ਪ੍ਰਦਰਸ਼ਨ ਹੋਰ ਮਜ਼ਬੂਤ ਕਰਨ ਲਈ ਪ੍ਰਦਰਸ਼ਨਕਾਰੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਹੈ। ਇਸ ਦਰਮਿਆਨ ਹਰਿਆਣਾ ਦੇ ਕਿਸਾਨਾਂ ਦੇ ਇਕ ਸਮੂਹ ਨੇ ਖੁਦ ਨੂੰ ਪੰਜਾਬ ਦੇ ਕਿਸਾਨਾਂ ਤੋਂ ਵੱਖ ਕਰ ਲਿਆ ਹੈ। ਦਰਅਸਲ ਉਹ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਸੋਧ ਦੇ ਨਾਲ ਸਵੀਕਾਰ ਕਰਨ ਲਈ ਤਿਆਰ ਹੋ ਗਏ ਹਨ।

ਭਲਕੇ ਕਿਸਾਨ ਲੀਡਰਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਹੋਵੇਗੀ। ਸਰਕਾਰ ਦੇ ਨਾਲ ਬੈਠਕ ਤੋਂ ਪਹਿਲਾਂ ਹਰਿਆਣਾ ਦੇ ਤਿੰਨ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀ ਜਿਹਨਾਂ ਦੇ 1,20,000 ਕਿਸਾਨਾਂ ਦੀ ਅਗਵਾਈ ਕਰਨ ਦਾ ਦਾਅਵਾ ਕੀਤਾ ਹੈ, ਬੀਤੀ ਸ਼ਾਮ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਮਿਲੇ ਤੇ ਤਿੰਨ ਖੇਤੀ ਕਾਨੂੰਨਾਂ ਨੂੰ ਸੋਧ ਦੇ ਨਾਲ ਸਵੀਕਾਰ ਕਰਨ ਲਈ ਤਿਆਰ ਹੋ ਗਏ।

ਇਹਨਾਂ ਤਿੰਨ ਸੰਗਠਨਾਂ ਵੱਲੋਂ ਦਸਤਖ਼ਤ ਕੀਤੀ ਇਕ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਇਹਨਾਂ ਕਾਨੂੰਨਾਂ ਨੂੰ ਕਿਸਾਨ ਜੱਥੇਬੰਦੀਆਂ ਦੇ ਸੁਝਾਵਾਂ ਦੇ ਮੁਤਾਬਕ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਜਿਵੇਂ ਕਿ ਕਿਸਾਨ ਸੰਗਠਨਾਂ  ਸੁਝਾਅ ਦਿੱਤਾ ਹੈ ਕਿ ਉਹ ਐਮਐਸਪੀ ਤੇ ਮੰਡੀ ਪ੍ਰਣਾਲੀ ਦੇ ਪੱਖ ਵਿੱਚ ਹਨ।

ਪਰ ਉਹਨਾਂ ਨੇ ਅਪੀਲ ਕੀਤੀ ਕਿ ਇਹ ਕਾਨੂੰਨ ਸੁਝਾਈਆਂ ਗਈਆਂ ਸੋਧਾਂ ਦੇ ਨਾਲ ਜਾਰੀ ਰੱਖੇ ਜਾਣੇ ਚਾਹੀਦੇ ਹਨ। ਉੱਥੇ ਹੀ ਕਿਸਾਨ ਜੱਥੇਬੰਦੀਆਂ ਨੇ ਸ਼ਨੀਵਾਰ ਸਰਕਾਰ ਨਾਲ ਹੋਈ ਗੱਲਬਾਤ ਵਿੱਚ ਤਿੰਨ ਖੇਤੀ ਕਾਨੂੰਨਾਂ ਵਿੱਚ ਸੋਧ ਦੀ ਪੇਸ਼ਕਸ਼ ਠੁਕਰਾ ਦਿੱਤੀ ਸੀ।

ਉਹਨਾਂ ਕਿਹਾ ਸੀ ਕਿ ਉਹ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੁਝ ਵੀ ਸਵੀਕਾਰ ਨਹੀਂ ਕਰਨਗੇ। ਦਸ ਦਈਏ ਕਿ ਅੱਜ ਪੂਰਾ ਭਾਰਤ ਬੰਦ ਰਹੇਗਾ। ਕੋਈ ਵੀ ਵਸਤੂ ਦੀ ਸਪਲਾਈ ਨਹੀਂ ਹੋਵੇਗੀ ਤੇ ਨਾਲ ਹੀ ਸਾਰੀ ਆਵਾਜਾਈ ਵੀ ਠੱਪ ਹੀ ਰਹੇਗੀ।

Click to comment

Leave a Reply

Your email address will not be published.

Most Popular

To Top