News

ਕਿਸਾਨਾਂ ਦੇ ‘ਚੱਕਾ ਜਾਮ’ ਤੋਂ ਪਹਿਲਾਂ ਅਜੀਤ ਡੋਵਾਲ ਨੇ ਅਮਿਤ ਸ਼ਾਹ ਨਾਲ ਕੀਤੀ ਬੈਠਕ

ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੌਰਾਨ ਉਹਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ 6 ਫਰਵਰੀ ਨੂੰ ਚੱਕਾ ਜਾਮ ਕੀਤਾ ਜਾ ਰਿਹਾ ਹੈ। ਦਿੱਲੀ ਪੁਲਿਸ ਨੂੰ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੀ ਅਪਣਾ ਜੋਰ ਲਗਾ ਰਹੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਦਿੱਲੀ ਪੁਲਿਸ ਨਾਲ ਰਾਸ਼ਟਰ ਪੱਧਰੀ ਚੱਕਾ ਜਾਮ ਅੰਦੋਲਨ ਤੋਂ ਪਹਿਲਾਂ ਅਹਿਮ ਬੈਠਕ ਕੀਤੀ। ਇਸ ਬੈਠਕ ਵਿੱਚ ਚੱਕਾ ਜਾਮ ਨੂੰ ਲੈ ਕੇ ਰਣਨੀਤੀ ਬਣਾਈ ਗਈ ਹੈ। ਸੂਤਰਾਂ ਮੁਤਾਬਕ ਅਮਿਤ ਸ਼ਾਹ ਨੇ ਕਿਸਾਨਾਂ ਲਈ ਯੋਜਨਾਬੱਧ ਚੱਕਾ ਜਾਮ ਤੋਂ ਇਕ ਦਿਨ ਪਹਿਲਾਂ ਪੁਲਿਸ ਤੇ ਰਾਜ ਪ੍ਰਸ਼ਾਸਨ ਨੂੰ ਤਿੰਨ ਨੁਕਤੀ ਸਲਾਹ ਜਾਰੀ ਕੀਤੀ ਹੈ।

ਇਸ ਦੌਰਾਨ ਭਾਰੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ। ਕਿਸਾਨਾਂ ਵੱਲੋਂ ਲਗਾਤਾਰ 2 ਮਹੀਨਿਆਂ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਜੱਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਦੇਸ਼ ਦੇ ਕਿਸਾਨ ਸੂਬਿਆਂ ਤੇ ਰਾਸ਼ਟਰੀ ਰਾਜ ਮਾਰਗਾਂ ਨੂੰ ਵਿਰੋਧੀ ਸਥਾਨਾਂ ਕੋਲ ਇੰਟਰਨੈਟ ਦੀ ਪਾਬੰਦੀ ਵਿਰੁਧ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤਕ ਤਿੰਨ ਘੰਟਿਆਂ ਲਈ ਬੰਦ ਕਰਨਗੇ। ਕਿਸਾਨਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਦਿੱਲੀ, ਯੂਪੀ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਹੀਂ ਕਰਨਗੇ ਪਰ ਬਾਕੀ ਪੂਰੇ ਭਾਰਤ ਵਿੱਚ ਚੱਕਾ ਜਾਮ ਕੀਤਾ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top