News

ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਕਾਰਨ ਕਈ ਰੇਲ ਮਾਰਗ ਜਾਮ, ਪੰਜਾਬ ਸਮੇਤ ਯੂਪੀ ’ਚ ਵੀ ਕਈ ਟ੍ਰੇਨਾਂ ਰੱਦ

ਪੰਜਾਬ ਵਿੱਚ ਕਿਸਾਨ ਅੰਦੋਲਨ ਕਾਰਨ ਮਾਹੌਲ ਇੱਕ ਵਾਰ ਫਿਰ ਭਖਦਾ ਨਜ਼ਰ ਆਇਆ। ਲੁਧਿਆਣਾ-ਅੰਮ੍ਰਿਤਸਰ ਅਤੇ ਲੁਧਿਆਣਾ-ਜੰਮੂ ਰੇਲਵੇ ਟਰੈਕਾਂ ‘ਤੇ ਬੈਠੇ ਕਿਸਾਨਾਂ ਕਾਰਨ ਅੱਧੀ ਦਰਜਨ ਰੇਲ ਗੱਡੀਆਂ ਸ਼ੁੱਕਰਵਾਰ ਨੂੰ ਅੱਧ ਵਿਚਾਲੇ ਰੱਦ ਕੀਤਾ ਗਿਆ, ਜਦੋਂ ਕਿ ਕੁਝ ਨੂੰ ਉਨ੍ਹਾਂ ਦੇ ਰੂਟ ਡਾਈਵਰਟ ਕੀਤੇ ਗਏ। ਉੱਤਰੀ ਰੇਲਵੇ ਦੇ ਸੀਪੀਆਰਓ ਦੀਪਕ ਕੁਮਾਰ ਨੇ ਕਿਹਾ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਰੇਲ ਗੱਡੀਆਂ ਚਲਾਉਣ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ।

Train services not resumed in Punjab due to farmers' protests: Railways-  The New Indian Express

ਕਿਸਾਨਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਜਲੰਧਰ ਵਿੱਚ ਰਾਸ਼ਟਰੀ ਰਾਜਮਾਰਗ ਅਤੇ ਰੇਲਵੇ ਟ੍ਰੈਕ ਨੂੰ ਜਾਮ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਗੰਨੇ ਦਾ ਘੱਟੋ ਘੱਟ ਸਮਰਥਨ ਮੁੱਲ ਐਲਾਨਿਆ ਜਾਵੇ। ਕਿਸਾਨਾਂ ਨੇ ਪਹਿਲਾਂ ਧਨੌਵਾਲੀ ਨੇੜੇ ਕੌਮੀ ਮਾਰਗ ਨੂੰ ਬੰਦ ਕੀਤਾ, ਫਿਰ ਰੇਲਵੇ ਟਰੈਕ ਤੇ ਧਰਨਾ ਸ਼ੁਰੂ ਕਰ ਦਿੱਤਾ। ਵੱਡੀ ਗਿਣਤੀ ਵਿੱਚ ਕਿਸਾਨ ਅਤੇ ਉਹਨਾਂ ਦੇ ਸਮਰਥਕ ਰੇਲਵੇ ਟ੍ਰੈਕ ਤੇ ਬੈਠੇ ਰਹੇ।

ਇਸ ਲਈ ਰੇਲ ਗੱਡੀਆਂ ਨੂੰ ਸਿਰਫ ਆਖਰੀ ਸਟੇਸ਼ਨਾਂ ਤੇ ਹੀ ਰੋਕਿਆ ਗਿਆ। ਇਸ ਦੌਰਾਨ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਸੀ। ਦੇਰ ਸ਼ਾਮ ਤੱਕ ਲੁਧਿਆਣਾ ਅਤੇ ਚੰਡੀਗੜ੍ਹ ਲਈ ਬੱਸਾਂ ਦਾ ਸੰਚਾਲਨ ਸ਼ੁਰੂ ਨਹੀਂ ਹੋ ਸਕਿਆ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਸੰਨਾਟਾ ਛਾਇਆ ਰਿਹਾ ਕਿਉਂ ਕਿ ਕਿਸਾਨਾਂ ਦੇ ਧਰਨੇ ਕਾਰਨ ਬੱਸ ਯਾਤਰੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਧਰਨੇ ਦਾ ਅਸਰ ਰੁਕੀ ਆਵਾਜਾਈ ਤੇ ਵੀ ਦੇਖਣ ਨੂੰ ਮਿਲਿਆ। ਬਹੁਤੇ ਲੋਕ ਆਪਣੇ ਦਫਤਰ ਜਾਣ ਲਈ ਇਨ੍ਹਾਂ ਬੱਸਾਂ ‘ਤੇ ਨਿਰਭਰ ਕਰਦੇ ਹਨ, ਪਰ ਬੱਸ ਸੇਵਾ ਬੰਦ ਹੋਣ ਕਾਰਨ ਅਜਿਹੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Click to comment

Leave a Reply

Your email address will not be published.

Most Popular

To Top