Punjab

ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਰੇਲਵੇ ਨੂੰ ਲੱਗਿਆ ਵੱਡਾ ਝਟਕਾ, ਹੁਣ ਤੱਕ 1,200 ਕਰੋੜ ਦਾ ਨੁਕਸਾਨ

ਪੰਜਾਬ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ 32 ਥਾਵਾਂ ਤੇ ਰੇਲ ਪੱਟੜੀਆਂ ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਚਲਦੇ ਰੇਲਵੇ ਨੂੰ ਲਗਭਗ 1200 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਰੇਲਵੇ ਦੇ ਅੰਕੜਿਆਂ ਅਨੁਸਾਰ ਪ੍ਰਦਰਸ਼ਨਾਂ ਕਾਰਨ ਜਾਰੀ ਨਾਕੇਬੰਦੀ ਕਾਰਨ ਜ਼ਰੂਰੀ ਸਮਾਨ ਲਿਆਉਣ ਵਾਲੀਆਂ 2225 ਤੋਂ ਜ਼ਿਆਦਾ ਮਾਲ ਗੱਡੀਆਂ ਦੀ ਆਵਾਜਾਈ ਨਹੀਂ ਚਲ ਸਕਦੀ।

ਲਗਭਗ 1350 ਮਾਲ ਗੱਡੀਆਂ ਦਾ ਸੰਚਾਲਨ ਰੱਦ ਕਰਨਾ ਪਿਆ ਹੈ ਜਾਂ ਉਹਨਾਂ ਦਾ ਮਾਰਗ ਬਦਲ ਦਿੱਤਾ ਗਿਆ ਹੈ। ਇਕ ਅਧਿਕਾਰੀ ਨੇ ਕਿਹਾ ਕਿ ਪਲੇਟਫਾਰਮਾਂ ਜਾਂ ਰੇਲ ਦੀਆਂ ਪੱਟੜੀਆਂ ਕੋਲ ਪ੍ਰਦਰਸ਼ਕਾਰੀਆਂ ਦਾ ਧਰਨਾ ਜਾਰੀ ਹੈ ਜਿਸ ਦੇ ਚਲਦੇ ਲਗਭਗ 1200 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ।

ਸੰਚਾਲਨਾਤਮਕ ਅਤੇ ਸੁਰੱਖਿਆ ਚਿੰਤਾਵਾਂ ਦੇ ਚਲਦੇ ਰੇਲਾਂ ਦੀ ਆਵਾਜਾਈ ਬੰਦ ਹੈ। ਪ੍ਰਦਰਸ਼ਨਕਾਰੀ ਅਚਾਨਕ ਕੁੱਝ ਟ੍ਰੇਨਾਂ ਰੋਕ ਚੁੱਕੇ ਹਨ ਅਤੇ ਵੱਖ-ਵੱਖ ਸਥਾਨਾਂ ਵਿਸ਼ੇਸ਼ ਰੂਪ ਤੋਂ ਜੰਡਿਆਲਾ, ਨਾਭਾ, ਤਲਵੰਡੀ ਸਾਬੋ ਅਤੇ ਬਠਿੰਡਾ ਦੇ ਆਸਪਾਸ ਵੀ ਨਾਕੇਬੰਦੀ ਜਾਰੀ ਹੈ।

ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ ਰੇਲ ਪੱਟੜੀਆਂ ਦੇ ਕੁੱਝ ਹਿੱਸਿਆਂ ਵਿੱਚ ਨਾਕੇਬੰਦੀ ਦੇ ਚਲਦੇ ਮਾਲ ਗੱਡੀਆਂ ਦੀ ਆਵਾਜਾਈ ਅਤੇ ਖੇਤੀ ਉਦਯੋਗ ਤੇ ਬੁਨਿਆਦੀ ਢਾਂਚੇ ਨਾਲ ਸਬੰਧਿਤ ਖੇਤਰ ਲਈ ਜ਼ਰੂਰੀ ਸਮਾਨਾਂ ਦੀ ਉਪਲੱਬਧਤਾ ਤੇ ਕਾਫੀ ਪ੍ਰਤੀਕੂਲ ਪ੍ਰਭਾਵ ਪਿਆ ਹੈ।

ਇਸ ਤੋਂ ਪਹਿਲਾਂ ਰੇਲ ਮੰਤਰੀ ਪੀਊਸ਼ ਗੋਇਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਰੇਲ ਗੱਡੀਆਂ ਦਾ ਸੰਚਾਲਨ ਫਿਰ ਤੋਂ ਸ਼ੁਰੂ ਕਰਨ ਤੋਂ ਪਹਿਲਾਂ ਰੇਲ ਦੀ ਪੱਟੜੀਆਂ ਅਤੇ ਸੰਚਾਲਨ ਕਰਮੀਆਂ ਦੀ ਸੁਰੱਖਿਆ ਦੀ ਮੰਗ ਕੀਤੀ ਸੀ।

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੇਂਦਰ ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਅਪਣੀ ਅਗਵਾਈ ਹੇਠ ਇਕ ਵਫ਼ਦ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ ਜਿਸ ਦੀ ਇਜਾਜ਼ਤ ਨਹੀਂ ਮਿਲੀ। ਇਸ ਲਈ ਦਿੱਲੀ ਜੰਤਰ-ਮੰਤਰ ਵਿਖੇ ਉਹਨਾਂ ਨੇ ਧਰਨਾ ਪ੍ਰਦਰਸ਼ਨ ਕੀਤਾ।

Click to comment

Leave a Reply

Your email address will not be published. Required fields are marked *

Most Popular

To Top