News

ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੰਗਨਾ ਦਾ ਬਿਆਨ, ‘ਮੈਂ ਕਿਸੇ ਤੋਂ ਕੋਈ ਮੁਆਫ਼ੀ ਨਹੀਂ ਮੰਗੀ’

ਪੰਜਾਬ ਦੇ ਕੀਰਤਪੁਰ ਸਾਹਿਬ ਕੱਲ੍ਹ ਕਿਸਾਨਾਂ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਕਾਰ ਨੂੰ ਘੇਰਿਆ ਸੀ। ਇਸ ਦੌਰਾਨ ਕਿਸਾਨਾਂ ਨੇ ਉਸ ਦਾ ਜ਼ਬਰਦਸਤ ਵਿਰੋਧ ਵੀ ਕੀਤਾ। ਕਿਸਾਨਾਂ ਨੇ ਉਸ ਨੂੰ ਮੁਆਫ਼ੀ ਮੰਗਣ ਲਈ ਕਿਹਾ ਉਸ ਸਮੇਂ ਜਾਣਕਾਰੀ ਮਿਲੀ ਸੀ ਕਿ ਕੰਗਨਾ ਨੇ ਕਿਸਾਨਾਂ ਤੋਂ ਮੁਆਫ਼ੀ ਮੰਗ ਲਈ ਹੈ।

ਪਰ ਥੋੜੇ ਸਮੇਂ ਬਾਅਦ ਕੰਗਨਾ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਸ ਨੇ ਮੈਂ ਕਿਸੇ ਤੋਂ ਕੋਈ ਮੁਆਫ਼ੀ ਨਹੀਂ ਮੰਗੀ ਤੇ ਨਾ ਹੀ ਮੈਨੂੰ ਕਿਸਾਨਾਂ ਨੇ ਮੁਆਫ਼ੀ ਮੰਗਣ ਲਈ ਕਿਹਾ ਸੀ। ਇਸ ਤੋਂ ਪਹਿਲਾਂ ਕਿਸਾਨਾਂ ਨੇ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਬੁੰਗਾ ਸਾਹਿਬ ਵਿਖੇ ਅਦਾਕਾਰਾ ਕੰਗਨਾ ਰਣੌਤ ਦੇ ਕਾਫ਼ਲੇ ਦਾ ਘਿਰਾਓ ਕੀਤਾ ਸੀ।

ਇਸ ਤੋਂ ਬਾਅਦ ਚੰਡੀਗੜ੍ਹ-ਊਨਾ ਹਾਈਵੇਅ ਤੇ ਜਾਮ ਲੱਗ ਗਿਆ। ਕਿਸਾਨਾਂ ਨੇ ਕਿਹਾ ਕਿ ਕੰਗਨਾ ਨੂੰ ਸਾਡੀਆਂ ਔਰਤਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਫਿਰ ਉਸ ਨੂੰ ਇੱਥੋਂ ਜਾਣ ਦੇਵਾਂਗੇ। ਇਸ ਦੌਰਾਨ ਭਾਰੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਗਏ। ਰੋਪੜ ਨੇੜੇ ਬੁੰਗਾ ਸਾਹਿਬ ਵਿਖੇ ਕੰਗਨਾ ਦੀ ਕਾਰ ਨੂੰ ਰੋਕਿਆ ਗਿਆ ਸੀ।

ਕੰਗਨਾ ਨੇ ਚੰਡੀਗੜ੍ਹ ਏਅਰਪੋਰਟ ਤੋਂ ਮੁੰਬਈ ਲਈ ਫਲਾਈਟ ਫੜਨੀ ਸੀ। ਕਿਸਾਨਾਂ ਦੇ ਨਾਲ ਔਰਤਾਂ ਵੀ ਮੌਜੂਦ ਹਨ ਅਤੇ ਕੰਗਨਾ ਨੂੰ ਮਾਫੀ ਮੰਗਣ ਲਈ ਕਹਿ ਰਹੀਆਂ ਸੀ। ਕਿਸਾਨ ਅੰਦੋਲਨ ਦੌਰਾਨ ਕੰਗਣਾ ਨੇ ਬਜ਼ੁਰਗ ਔਰਤਾਂ ਬਾਰੇ ਕਿਹਾ ਸੀ ਕਿ ਉਨ੍ਹਾਂ ਨੂੰ 100-100 ਰੁਪਏ ਵਿੱਚ ਲਿਆਂਦਾ ਜਾਂਦਾ ਹੈ। ਇਸ ਕਾਰਨ ਕਿਸਾਨ ਕੰਗਣਾ ਤੋਂ ਨਾਰਾਜ਼ ਹਨ।

Click to comment

Leave a Reply

Your email address will not be published.

Most Popular

To Top