News

ਕਿਸਾਨਾਂ ਦੇ ਹੜ੍ਹ ਨੂੰ ਦੇਖਦੇ ਹਰਿਆਣਾ ਸਰਕਾਰ ਨੇ ਪੰਜਾਬ ’ਚ ਬੱਸਾਂ ਦੀ ਸੇਵਾ ਕੀਤੀ ਬੰਦ

ਕਿਸਾਨਾਂ ਦੇ ਹੜ੍ਹ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਪੰਜਾਬ ਵਿੱਚ ਹਰਿਆਣਾ ਰੋਡਵੇਜ਼ ਬੱਸ ਸੇਵਾ ਬੰਦ ਕਰ ਦਿੱਤੀ ਹੈ। ਸਰਕਾਰ ਨੇ ਇਹ ਫ਼ੈਸਲਾ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਲਿਆ ਹੈ। ਕਿਸਾਨਾਂ ਨੇ 26-27 ਨੂੰ ਦਿੱਲੀ ਘੇਰਨ ਦੇ ਲਈ ਕੂਚ ਸ਼ੁਰੂ ਕਰ ਦਿੱਤਾ ਹੈ।

ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਅਪਣੇ ਸਾਰੇ ਬਾਰਡਰ ਸੀਲ ਕਰ ਦਿੱਤੇ ਹਨ। ਹਰਿਆਣਾ ਦੀਆਂ ਸਾਰੀਆਂ ਸਰਹੱਦਾਂ ਤੇ ਕਿਸਾਨ ਪਹੁੰਚ ਚੁੱਕੇ ਹਨ। ਪੁਲਿਸ ਵੀ ਕਿਸਾਨਾਂ ਨੂੰ ਰੋਕਣ ਲਈ ਪੂਰੀ ਤਿਆਰੀ ‘ਚ ਹੈ। ਕਿਸੇ ਵੀ ਵਕਤ ਟਕਰਾਅ ਵਾਸੀ ਸਥਿਤੀ ਪੈਦਾ ਹੋ ਸਕਦੀ ਹੈ।

ਹਰਿਆਣਾ ਦੇ ਮੁੱਖ ਮੰਤਰੀ ਨੇ ਕੱਲ੍ਹ ਹੀ ਐਲਾਨ ਕੀਤਾ ਸੀ ਕਿ ਉਹ ਕਿਸਾਨਾਂ ਨੂੰ ਕਿਸੇ ਵੀ ਕੀਮਤ ਤੇ ਦਿੱਲੀ ਨਹੀਂ ਜਾਣ ਦੇਣਗੇ।ਹੁਣ ਅਜਿਹੇ ਵਿੱਚ ਹਰਿਆਣਾ ਸਰਕਾਰ ਨੇ ਬੱਸ ਸੇਵਾ ਨੂੰ ਰੋਕ ਦਿੱਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਿਮਾਚਲ ਵਿੱਚ ਵੀ ਸੀਟੀਯੂ ਬੱਸ ਸੇਵਾ ਪ੍ਰਭਾਵਿਤ ਹੋ ਸਕਦੀ ਹੈ।
 

Click to comment

Leave a Reply

Your email address will not be published. Required fields are marked *

Most Popular

To Top