Uncategorized

ਕਿਸਾਨਾਂ ਦੇ ਹੱਕਾਂ ਲਈ ਅਸੀਂ ਲੜ ਕੇ ਵਿਖਾਵਾਂਗੇ ਤੇ ਇਨਸਾਫ਼ ਲੈ ਕੇ ਵਿਖਾਵਾਂਗੇ: ਹਰਸਿਮਰਤ ਕੌਰ ਬਾਦਲ

ਕੇਂਦਰ ਦੀ ਕੈਬਨਿਟ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਹਨ। ਇਸ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਅਕਾਲੀ ਵਰਕਰ ਵੀ ਮੌਜੂਦ ਰਹੇ।

ਕੈਪਟਨ ਅਮਰਿੰਦਰ ਸਿੰਘ ‘ਤੇ ਰਗੜੇ ਲਗਾਉਂਦੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਬਿੱਲਾਂ ਬਾਰੇ ਸਭ ਕੁਝ ਜਾਣਦੇ ਸਨ ਅਤੇ ਸੂਬੇ ਦੇ ਮੁੱਖ ਮੰਤਰੀ ਦੇ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਇਕ ਖੇਤੀ ਬਿੱਲ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਿੱਲਾਂ ਨੂੰ ਲੈ ਕੇ ਨਵੀਂ ਕਮੇਟੀ ‘ਚ ਸ਼ਾਮਲ ਸਨ।

ਇਹ ਵੀ ਪੜ੍ਹੋ: ਨਾਭਾ ’ਚ ਰੇਲਵੇ ਟਰੈਕ ’ਤੇ ਕਿਸਾਨਾਂ ਨੇ ਲਾਏ ਡੇਰੇ

ਕਿਸਾਨਾਂ ਦੇ ਹੱਕਾਂ ‘ਚ ਖੜ੍ਹ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ ਅਤੇ ਕਿਸਾਨਾਂ ਦੇ ਹੱਕਾਂ ਲਈ ਅਸੀਂ ਲੜ ਕੇ ਵਿਖਾਵਾਂਗੇ ਤੇ ਇਨਸਾਫ਼ ਲੈ ਕੇ ਵਿਖਾਵਾਂਗੇ। ਉਨ੍ਹਾਂ ਕਿਹਾ ਕਿ ਨਵੇਂ ਬਿੱਲਾਂ ਦੇ ਵਿਰੋਧ ਦੀ ਸ਼ੁਰੂਆਤ ਅਕਾਲੀ ਦਲ ਵੱਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ‘ਮਨਪ੍ਰੀਤ ਬਾਦਲ’ ਨੇ ਪੰਜਾਬ ਵੱਲੋਂ ‘ਖੇਤੀ ਬਿੱਲਾਂ’ ਦੀ ਹਮਾਇਤ ਕਰਨ ਦਾ ਦੱਸਿਆ ਸੱਚ

ਉਨ੍ਹਾਂ ਕਿਹਾ ਕਿ ਜਦੋਂ ਪਾਰਲੀਮੈਂਟ ‘ਚ ਵੋਟ ਪਾਉਣ ਦਾ ਸਮਾਂ ਆਇਆ ਤਾਂ ਕਾਂਗਰਸ ਸਮੇਤ ਆਮ ਆਦਮੀ ਪਾਰਟੀ ਵੀ ਬਾਹਰ ਚਲੀ ਗਈ ਅਤੇ ਫਿਰ ਮੈਂ ਅਤੇ ਸੁਖਬੀਰ ਬਾਦਲ ਨੇ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਬਿੱਲਾਂ ਕਾਰਨ ਹਰ ਕੋਈ ਚਿੰਤਾ ਵਿੱਚ ਡੁੱਬਿਆ ਹੋਇਆ ਹੈ।

ਜਦੋਂ ਉਹਨਾਂ ਨੂੰ ਇਹਨਾਂ ਬਿੱਲਾਂ ਬਾਰੇ ਪਤਾ ਲੱਗਿਆ ਤਾਂ ਉਹਨਾਂ ਨੇ ਪ੍ਰਧਾਨ ਮੰਤਰੀ ਨਾਲ ਇਹਨਾਂ ਬਿੱਲਾਂ ਬਾਰੇ ਗੱਲ ਕੀਤੀ ਅਤੇ ਇਹਨਾਂ ਬਿੱਲਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਕਿ ਇਹ ਬਿੱਲ ਕਿਸਾਨਾਂ ਲਈ ਬੇਹੱਦ ਖ਼ਤਰਨਾਕ ਹਨ। ਉਹਨਾਂ ਨੇ ਲਗਾਤਾਰ ਦੋ ਮਹੀਨੇ ਕੋਸ਼ਿਸ਼ ਕੀਤੀ।

ਇਸ ਦੀ ਸੁਣਵਾਈ ਨਾ ਹੁੰਦੀ ਦੇਖ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧ ਕਰਨ ਬਾਰੇ ਸੋਚਿਆ। ਸਾਰੀ ਸਿਆਸੀ ਪਾਰਟੀਆਂ ਨੂੰ ਬੇਨਤੀ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਸਾਰੀ ਪਾਰਟੀਆਂ ਨੂੰ ਬੇਨਤੀ ਕਰਦੀ ਹਾਂ ਕਿ ਸਾਰੀਆਂ ਪਾਰਟੀਆਂ ਸਿਆਸੀ ਖੇਡਾਂ ਛੱਡ ਕੇ ਇਕ ਹੋ ਕੇ ਪੰਜਾਬ ਦੀ ਲੜਾਈ ਵਾਸਤੇ ਲੜਨ। ਬੀਬੀ ਬਾਦਲ ਨੇ ਕਿਹਾ ਕਿ ਜਦੋਂ ਆਪਣੇ ਹੱਕ ਦੀ ਗੱਲ ਆਉਂਦੀ ਹੈ ਤਾਂ ਫਿਰ ਭਾਵੇਂ ਕੋਈ ਭੈਣ ਹੋਵੇ ਭਾਵੇਂ ਭਰਾ, ਸੜਕਾਂ ‘ਤੇ ਉਤਰ ਆਵੇਗਾ ਪੰਜਾਬ ਅਤੇ ਫਿਰ ਕਿੰਨੀ ਵੱਡੀ ਤਾਕਤਵਰ ਸਰਕਾਰ ਹੋਵੇ ਉਸ ਨੂੰ ਝੁੱਕਣਾ ਹੀ ਪਵੇਗਾ।

Click to comment

Leave a Reply

Your email address will not be published. Required fields are marked *

Most Popular

To Top