News

ਕਿਸਾਨਾਂ ਦੇ ਹੱਕ ‘ਚ ਕੈਨੇਡਾ ਤੋਂ ਦਿੱਲੀ ਪਹੁੰਚੇ ਗਾਇਕ ਜੈਜ਼ੀ ਬੀ, ਨੌਜਵਾਨਾਂ-ਬਜ਼ੁਰਗਾਂ ਦੇ ਹੌਂਸਲੇ ਨੂੰ ਕੀਤੀ ਸਲਾਮ

ਕਿਸਾਨ ਅੰਦੋਲਨ ਨੂੰ ਪੰਜਾਬੀ ਕਲਾਕਾਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਆਏ ਦਿਨ ਪੰਜਾਬੀ ਗਾਇਕ ਦਿੱਲੀ ਪਹੁੰਚ ਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਜੇ ਗੱਲ ਕਰੀਏ ਜੈਜ਼ੀ ਬੀ ਤਾਂ ਉਹਨਾਂ ਵੱਲੋਂ ਸੋਸ਼ਲ ਮੀਡੀਆ ਰਾਹੀ ਅਤੇ ਕੈਨੇਡਾ ’ਚ ਕਿਸਾਨ ਰੈਲੀਆਂ ਕਰਕੇ ਕਿਸਾਨੀ ਅੰਦੋਲਨ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਲੋਕਾਂ ਤਕ ਪਹੁੰਚਾਇਆ ਹੈ।

ਉੱਥੇ ਹੀ ਅੱਜ ਜੈਜ਼ੀ ਬੀ ਕੈਨੇਡਾ ਤੋਂ ਸਿੱਧਾ ਦਿੱਲੀ ਪਹੁੰਚੇ ਜਿਥੇ ਉਹਨਾਂ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਵਧਾਈ ਦਿੱਤੀ ਗਈ ਅਤੇ ਨਾਲ ਹੀ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਨਸੀਹਤ ਵੀ ਦਿੱਤੀ।

ਜੈਜ਼ੀ ਬੀ ਨੇ ਕਿਹੈ ਕਿ ਕਿਸਾਨ ਅੰਦੋਲਨ ਦੌਰਾਨ ਨੌਜਵਾਨਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਨਸ਼ਿਆਂ ਨਾਲ ਨਹੀਂ ਸਗੋਂ ਜੋਸ਼ ਨਾਲ ਭਰਿਆ ਹੋਇਆ ਹੈ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਦੁਨੀਆ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਾ ਅਤੇ ਕਿਸਾਨਾਂ ਦੀ ਹਰ ਵਰਗ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ।

Click to comment

Leave a Reply

Your email address will not be published.

Most Popular

To Top