Punjab

ਕਿਸਾਨਾਂ ਦੇ ਹੱਕ ’ਚ ਡਟੇ ਨਵਜੋਤ ਸਿੱਧੂ, ਦੇਖੋ ਸ਼ਰੇਆਮ ਸਰਕਾਰ ਨੂੰ ਕੀ ਕਹਿ ਗਏ ਸਿੱਧੂ

ਪਿਛਲੇ ਦਿਨੀਂ ਸਾਬਕਾ ਮੰਤਰੀ ਨਵਜੋਤ ਸਿੱਧੂ ਵੱਲੋਂ ਵਿਧਾਨ ਸਭਾ ‘ਚ ਮੁੱਖ ਮੰਤਰੀ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ ਗਿਆ ਹੈ। ਸਦਨ ‘ਚ ਨਵਜੋਤ ਸਿੱਧੂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਮੁੱਖ ਮੰਤਰੀ ਦਾ ਫ਼ੈਸਲਾ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਮੂੰਹ ‘ਤੇ ਚਪੇੜ ਹੈ। ਇਸ ਬਿਆਨ ਤੋਂ ਕੈਪਟਨ ਅਮਰਿੰਦਰ ਸਿੰਘ ਵੀ ਕਾਫ਼ੀ ਖੁਸ਼ ਦਿਖਾਈ ਦਿੱਤਾ ਹੈ।

ਉੱਥੇ ਹੀ ਹੁਣ ਸਿੱਧੂ ਵੱਲੋਂ ਚਪੇੜ ਵਾਲਾ ਬਿਆਨ ਮੁੜ ਤੋਂ ਦਿੱਤਾ ਗਿਆ। ਅੰਮ੍ਰਿਤਸਰ ‘ਚ ਸਿੱਧੂ ਵੱਲੋਂ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਉਹਨਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਨੁਮਾਇੰਦਾਂ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਸਿੱਧੂ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਰਾਵਣ ਤਰ੍ਹਾਂ ਕੇਂਦਰ ਸਰਕਾਰ ਦਾ ਹੰਕਾਰ ਜ਼ਰੂਰ ਟੁੱਟੇਗਾ। ਸਿੱਧੂ ਨੇ ਦੋਸ਼ ਲਾਇਆ ਕਿ ਮੋਦੀ ਵੱਲੋਂ ਪੂੰਜੀਪਤੀਆਂ ਨੂੰ ਫ਼ਾਇਦਾ ਦੇਣ ਲਈ ਕਿਸਾਨਾਂ ‘ਤੇ ਧੱਕੇਸ਼ਾਹੀ ਨਾਲ ਕਾਨੂੰਨ ਥੋਪੇ ਜਾ ਰਹੇ ਹਨ। ਨਵਜੋਤ ਸਿੱਧੂ ਨੇ ਸਟੇਜ ਤੋਂ ਗਰਜਦਿਆਂ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀ ਹੈਂਕੜਬਾਜ਼ੀ ਨੂੰ ਜ਼ਰੂਰ ਭੰਨਣਗੇ।

ਇਸ ਦੌਰਾਨ ਨਵਜੋਤ ਸਿੱਧੂ ਵੱਲੋਂ ਇੱਕ ਵਾਰ ਫਿਰ ਤੋਂ ਵਿਧਾਨ ਸਭਾ ‘ਚ ਪਾਸ ਕੀਤੇ ਗਏ ਖੇਤੀ ਬਿੱਲਾਂ ਦੀ ਤਾਰੀਫ਼ ਕੀਤੀ ਗਈ। ਉੱਥੇ ਹੀ ਅਸਿੱਧੇ ਤੋਰ ‘ਤੇ ਕੈਪਟਨ ‘ਤੇ ਵੀ ਨਿਸ਼ਾਨੇ ਸਾਧੇ ਗਏ। ਉਹਨਾਂ ਕਿਹਾ ਕਿ ਖੇਤੀ ਬਿੱਲਾਂ ਨੂੰ ਪਾਸ ਕਰਨਾ ਕਿਸਾਨਾਂ ਦੇ ਹੱਕ ‘ਚ ਮਹਿਜ਼ ਇੱਕ ਪਹਿਲਾ ਕਦਮ ਹੈ।

ਉਹਨਾਂ ਕਿਹਾ ਹੈ ਕਿ ਜੇ ਸੂਬਾ ਸਰਕਾਰ ਵੱਲੋਂ ਹੋਰ ਅਜਿਹੇ ਕਦਮ ਨਾ ਚੁੱਕੇ ਗਏ ਤਾਂ ਇਹ ਬਿੱਲ ਇੱਕ ਦਿਖਾਵਾ ਬਣ ਕੇ ਰਹਿ ਜਾਣਗੇ। ਉਹਨਾਂ ਕਿਸਾਨਾਂ ਦੇ ਹੱਕ ‘ਚ ਸੂਬਾਂ ਸਰਕਾਰ ਨੂੰ ਹੋਰ ਨਵੇਂ ਕਦਮ ਚੁੱਕਣ ਦੀ ਗੱਲ ਵੀ ਆਖੀ ਗਈ। ਨਵਜੋਤ ਸਿੱਧੂ ਨੇ ਅਕਾਲੀ ਦਲ ਵੱਲੋਂ ਪੰਜਾਬ ਨੂੰ ਮੰਡੀ ਬਣਾਉਣ ‘ਤੇ ਸਵਾਲ ਵੀ ਚੁੱਕੇ ਗਏ।

ਇਸ ਦੌਰਾਨ ਸਿੱਧੂ ਵੱਲੋਂ ਕਿਸਾਨਾਂ ਦੇ ਹੱਕ ‘ਚ ਆਪਣੀ ਅਵਾਜ਼ ਬੁਲੰਦ ਕੀਤੀ ਗਈ। ਇੱਕ ਪਾਸੇ ਨਵਜੋਤ ਸਿੱਧੂ ਵੱਲੋਂ ਸੂਬਾ ਸਰਕਾਰ ਨੂੰ ਲੰਮੇ ਹੱਥੀਂ ਲਿਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸਿੱਧੂ ਵੱਲੋਂ ਸੂਬਾ ਸਰਕਾਰ ਨੂੰ ਕਿਸਾਨਾਂ ਦੇ ਹੱਕ ‘ਚ ਵੱਡੀਆਂ ਨਸੀਹਤਾਂ ਵੀ ਦਿੱਤੀਆਂ ਗਈਆਂ।

ਦੱਸ ਦਈਏ ਕਿ ਨਵਜੋਤ ਸਿੱਧੂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹੱਕ ‘ਚ ਡੱਟੇ ਰਹਿਣ ਦੀ ਗੱਲ ਆਖੀ ਜਾ ਰਹੀ ਹੈ। ਉੱਥੇ ਹੀ ਸੂਬਾ ਸਰਕਾਰ ਨੂੰ ਕਿਸਾਨਾਂ ਦੇ ਹੱਕ ‘ਚ ਵੱਡੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਲੀਡਰਾਂ ਵੱਲੋਂ ਕੀ ਪ੍ਰਤੀਕਰਮ ਦਿੱਤਾ ਜਾਂਦਾ ਹੈ।
   

Click to comment

Leave a Reply

Your email address will not be published. Required fields are marked *

Most Popular

To Top