Punjab

ਕਿਸਾਨਾਂ ਦੇ ਹੱਕ ’ਚ ਡਟੇ ਬਲਵਿੰਦਰ ਬੈਂਸ ਨੇ ਕਰਤਾ ਵੱਡਾ ਐਲਾਨ, ਪਾਰਲੀਮੈਂਟ ਘੇਰਨ ਦੀ ਤਿਆਰੀ ‘ਚ

ਖੇਤੀ ਆਰਡੀਨੈਂਸਾਂ ਨੂੰ ਰੱਦ ਕਰਾਉਣ ਲਈ ਹਰ ਤਰ੍ਹਾਂ ਦੇ ਪੈਂਤੜੇ ਅਪਣਾਏ ਜਾ ਰਹੇ ਹਨ। ਹੁਣ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਨੇ ਆਪਣੀ ਅੰਮ੍ਰਿਤਸਰ ਫੇਰੀ ‘ਤੇ ਪਾਰਟੀ ਦੇ ਮਾਝੇ ਦੇ ਪ੍ਰਧਾਨ ਅਮਰੀਕ ਸਿੰਘ ਵਰਪਾਲ, ਪੰਜਾਬ ਧਾਰਮਿਕ ਵਿੰਗ ਦੇ ਪ੍ਰਧਾਨ ਜਗਜੋਤ ਸਿੰਘ ਖ਼ਾਲਸਾ ਤੇ ਮਾਝੇ ਦੇ ਜਨਰਲ ਸਕੱਤਰ ਤੇ ਕੌਰ ਕਮੇਟੀ ਮੈਂਬਰ ਪ੍ਰਕਾਸ਼ ਸਿੰਘ ਮਾਹਲ ਨੂੰ ਨਾਲ ਲੈ ਕੇ ਸਥਾਨਕ ਹੋਟਲ ‘ਚ ਪਾਰਟੀ ਦੀ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਉਹਨਾਂ ਐਲਾਨ ਕੀਤਾ ਕਿ 23 ਸਤੰਬਰ ਨੂੰ ਫਤਹਿਗੜ੍ਹ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਹੋ ਕੇ ਮੋਟਰਸਾਈਕਲ ਰੈਲੀ ਕੱਢਣਗੇ ਅਤੇ ਪਾਰਲੀਮੈਂਟ ਦਾ ਘਿਰਾਓ ਕਰਨਗੇ। ਉਹਨਾਂ ਅੱਗੇ ਕਿਹਾ ਕਿ ਪਹਿਲਾਂ ਵੀ ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਅੰਮ੍ਰਿਤਸਰ ਤੋਂ ਇਕ ਸਾਈਕਲ ਮਾਰਚ ਕੱਢ ਕੇ ਮੁੱਖ ਮੰਤਰੀ ਪੰਜਾਬ ਨੂੰ ਕਿਸਾਨੀ ਆਰਡੀਨੈਂਸ ਰੱਦ ਕਰਨ ਲਈ ਮੰਗ ਪੱਤਰ ਸੌਂਪਿਆ ਸੀ।

ਇਹ ਵੀ ਪੜ੍ਹੋ: ਲੋਕ ਸਭਾ ’ਚ ਭਗਵੰਤ ਮਾਨ ਨੇ ਕਵਿਤਾ ਰਾਹੀਂ ਮੋਦੀ ਸਰਕਾਰ ’ਤੇ ਖੜ੍ਹੇ ਕੀਤੇ ਸਵਾਲ

ਜਿਸਨੂੰ ਪਾਰਲੀਮੈਂਟ ਵਿਚ ਦੋ ਦਿਨ ਪਹਿਲਾਂ ਮਨਜ਼ੂਰ ਕੀਤਾ ਗਿਆ ਹੈ ਤੇ ਹਾਲੇ ਵੀ ਕਿਸਾਨਾਂ ਖ਼ਿਲਾਫ ਇਸ ਕਾਲੇ ਕਾਨੂੰਨ ਨੂੰ ਰਾਸ਼ਟਰਪਤੀ ਦੇ ਦਸਤਖਤਾਂ ਤੋਂ ਪਹਿਲਾਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨ ਨੂੰ ਮਹਿਜ਼ ਦਿਹਾੜੀਦਾਰ ਬਣਾ ਕੇ ਰੱਖ ਦੇਵੇਗਾ ਜਿਸ ਕਾਰਨ ਕਿਸਾਨ ਆਪਣੇ ਕਿੱਤੇ ਨੂੰ ਛੱਡਣ ਨੂੰ ਮਜ਼ਬੂਰ ਹੋ ਜਾਵੇਗਾ।

ਇਹ ਵੀ ਪੜ੍ਹੋ: BIG BREAKING: ਕਿਸਾਨ ਜੱਥੇਬੰਦੀਆਂ ਨੇ ਸੰਨੀ ਦਿਓਲ ਤੋਂ ਮੰਗਿਆ ਅਸਤੀਫ਼ਾ

ਇਸ ਦੇ ਨਾਲ ਹੀ ਮੁਖ ਮੰਤਰੀ ਕੈਪਟਨ ਅਮਰਿੰਦਰ ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਕੈਪਟਨ ਸਾਹਿਬ ਤਾਂ ਮਗਰਮੱਛ ਦੇ ਹੰਝੂ ਵਹਾਉਂਦੇ ਹਨ। ਪਹਿਲਾਂ ਉਹਨਾਂ ਵੱਲੋਂ ਕਿਸਾਨਾਂ ਤੇ ਡਾਂਗਾਂ ਵਰਾਉਣ ਦੇ ਹੁਕਮ ਦਿੱਤੇ ਗਏ ਤੇ ਮੁਕੱਦਮੇ ਕੀਤੇ ਹਨ ਪਰ ਹੁਣ ਉਹ ਕਹਿੰਦੇ ਹਨ ਉਹ ਵੀ ਕਿਸਾਨਾਂ ਨਾਲ ਖੜਨਗੇ। ਹੋਰ ਤੇ ਹੋਰ ਉਹਨਾਂ ਨੇ ਬੀਬਾ ਹਰਸਿਮਰਤ ਕੌਰ ਬਾਦਲ ਬਾਰੇ ਕਿਹਾ ਕਿ ਅਕਾਲੀ ਦਲ ਦੀ ਹੋਂਦ ਬਚਾਉਣ ਲਈ ਬੀਬਾ ਬਾਦਲ ਨੇ ਅਸਤੀਫ਼ਾ ਦਿੱਤਾ ਹੈ ਨਾ ਕਿ ਕਿਸਾਨਾਂ ਦੀ ਹਮਦਰਦੀ ਲਈ।

Click to comment

Leave a Reply

Your email address will not be published. Required fields are marked *

Most Popular

To Top