News

ਕਿਸਾਨਾਂ ਦੇ ਹੱਕ ‘ਚ ਦਿੱਲੀ ਪਹੁੰਚਿਆ ਪੰਜਾਬ ਦਾ ਰੈਸਲਰ ‘ਦ ਗ੍ਰੇਟ ਖਲੀ’

ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ‘ਚ ਪੰਜਾਬ ਹਰਿਆਣਾ ਯੂਪੀ ਦੇ ਕਿਸਾਨਾਂ ਨੇ ਡੇਰੇ ਲਾਏ ਹੋਏ ਹਨ। ਕਿਸਾਨਾਂ ਨੇ ਦਿੱਲੀ ਦੀਆਂ ਸੜਕਾਂ ਜਾਮ ਕੀਤੀਆਂ ਹੋਈਆਂ ਹਨ। ਇਸ ਸੰਘਰਸ਼ ਦੌਰਾਨ ਗੀਤਕਾਰ, ਅਦਾਕਾਰ, ਬੱਚੇ ਬਜ਼ੁਰਗ ਕਿਸਾਨਾਂ ਦੇ ਹੱਕ ‘ਚ ਡੱਟੇ ਹੋਏ ਹਨ।

ਉੱਥੇ ਹੀ ਇਸ ਸੰਘਰਸ਼ ਦੌਰਾਨ ਪੰਜਾਬ ਦੇ ਰੈਸਲਰ ਦਲੀਪ ਸਿੰਘ ਖਲੀ (‘ਦ ਗ੍ਰੇਟ ਖਲੀ’) ਵੀ ਕਿਸਾਨਾਂ ਦੇ ਹੱਕ ‘ਚ ਦਿੱਲੀ ਪਹੁੰਚੇ। ਇਸ ਮੌਕੇ ‘ਤੇ ਗ੍ਰੇਟ ਖਲੀ ਨੇ ਦੇਸ਼ ਦੇ ਲੋਕਾਂ ਨੂੰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦੀ ਅਪੀਲ ਕੀਤੀ ਅਤੇ ਨਾਲ ਹੀ ਖਲੀ ਵੱਲੋਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰਨ ਦੀ ਨਸੀਹਤ ਵੀ ਦਿੱਤੀ ਗਈ।

ਦੱਸ ਦੇਈਏ ਕਿ ਇੱਕ ਪਾਸੇ ਕੇਂਦਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਖਾਲੀ ਹੱਥ ਵਾਪਿਸ ਨਾ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਾਲਾਂਕਿ ਕਿਸਾਨ ਲਗਾਤਰ ਦਿੱਲੀ ਦੀਆਂ ਸੜਕਾਂ ‘ਤੇ ਡੱਟੇ ਹੋਏ ਹਨ।

ਉਹਨਾਂ ਵੱਲੋਂ ਲੱਖਾਂ ਦੀ ਗਿਣਤੀ ‘ਚ ਇੱਕਜੁੱਟ ਹੋ ਕਿ ਮੋਦੀ ਸਰਕਾਰ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦਾ ਇਹ ਸੰਘਰਸ਼ ਹੋਰ ਕਿੰਨਾ ਸਮਾਂ ਇਸੇ ਤਰ੍ਹਾਂ ਜਾਰੀ ਰਹੇਗਾ।
 
 

Click to comment

Leave a Reply

Your email address will not be published.

Most Popular

To Top