News

ਕਿਸਾਨਾਂ ਦੇ ਹੱਕ ’ਚ ਨਿੱਤਰੇ ਫੌਜੀ, ਸਜਾਏ ਛਾਤੀ ’ਤੇ ਬਹਾਦਰੀ ਦੇ ਮੈਡਲ

ਦਿੱਲੀ ਦੀਆਂ ਸਰਹੱਦਾਂ ਪੰਜਾਬੀਆਂ ਅਤੇ ਹੋਰਨਾਂ ਸੂਬਿਆਂ ਦੇ ਲੋਕਾਂ ਨਾਲ ਭਰੀਆਂ ਪਈਆਂ ਹਨ। ਕਿਸਾਨੀ ਅੰਦੋਲਨ ਵਿੱਚ ਰਿਟਾਇਰਡ ਫੌਜੀ ਸ਼ਾਮਲ ਹੋਏ ਹਨ। ਉਹ ਅਪਣੇ ਬਹਾਦਰੀ ਦੇ ਮੈਡਲ ਅਪਣੀ ਛਾਤੀ ਤੇ ਲਾ ਕੇ ਕਿਸਾਨਾਂ ਦੀ ਹਿਮਾਇਤ ਕਰਨ ਪਹੁੰਚੇ ਹਨ।

ਰਿਟਾਇਰਡ ਫੌਜੀ ਕਮਲਦੀਪ ਸਿੰਘ ਨੇ ਕਿਹਾ ਕਿ 5 ਸਾਲ ਪਹਿਲਾਂ ਇੰਡੀਅਨ ਆਰਮੀ ਤੋਂ ਰਿਟਾਇਰ ਹੋਏ ਹਨ। ਅੱਜ ਉਹ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਏ ਹਨ। ਉਹਨਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਵਾਂਗੇ। ਉਹਨਾਂ ਕਿਹਾ ਕਿ ਅਪਣੇ ਹੱਕ ਮੰਗਣੇ ਕੋਈ ਗਲਤ ਗੱਲ ਨਹੀਂ ਹੈ।

ਇਸ ਲਈ ਉਹ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ ਹਨ। ਸਾਬਕਾ ਫੌਜੀ ਕਮਲਦੀਪ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਜੋ ਕਾਨੂੰਨ ਬਣਾਏ ਹਨ ਉਹ ਕਿਸਾਨਾਂ ਦੇ ਹੱਕ ਵਿੱਚ ਹਨ। ਸਾਨੂੰ ਕਾਨੂੰਨਾਂ ਦਾ ਕੋਈ ਫ਼ਾਇਦਾ ਨਹੀਂ ਚਾਹੀਦਾ। ਦਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ।

ਭਾਜਪਾ ਨੇ ਕਿਸਾਨਾਂ ਨੂੰ ਭਰਮਾਉਣ ਲਈ ਹੁਣ ਨਵਾਂ ਰਾਹ ਲੱਭਿਆ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਤਕਰਾਰ ਖ਼ਤਮ ਕਰਵਾਉਣ ਲਈ ਪੰਜਾਬ ਭਾਜਪਾ ਦੇ ਲੀਡਰ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗਾਂ ਕਰਨਗੇ। ਉਹ ਕਿਸਾਨ ਜੱਥੇਬੰਦੀਆਂ ਨੂੰ ਖੇਤੀਬਾੜੀ ਕਾਨੂੰਨਾਂ ਬਾਰੇ ਸਮਝਾਉਣਗੇ।

ਫਿਰ ਵੀ ਜੇ ਕਿਸਾਨਾਂ ਦੀ ਸਹਿਮਤੀ ਨਾ ਹੋਈ ਤਾਂ ਉਹ ਉਹਨਾਂ ਦੇ ਇਤਰਾਜ਼ਾਂ ਨੂੰ ਜਾਨਣਗੇ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਿਖਤੀ ਰੂਪ ਵਿੱਚ ਭੇਜਣਗੇ। ਇਹ ਫ਼ੈਸਲਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੋਮਵਾਰ ਨੂੰ ਸੂਬਾਈ ਆਗੂਆਂ ਨਾਲ ਬੈਠਕ ਦੌਰਾਨ ਲਿਆ ਗਿਆ।

ਇਸ ਲਈ ਉਹਨਾਂ ਅਧਿਕਾਰੀਆਂ ਦੀ ਡਿਊਟੀ ਲਗਾਈ। ਉਹਨਾਂ ਬੈਠਕ ਵਿੱਚ ਇਕ ਵਿਸ਼ੇਸ਼ ਟੀਮ ਦਾ ਬਣਾਈ ਜੋ ਕਿ ਸੋਸ਼ਲ ਮੀਡੀਆ ਤੇ ਪਾਰਟੀ ਖਿਲਾਫ਼ ਚਲ ਰਹੇ ਗੁੰਮਰਾਹਕੁੰਨ ਪ੍ਰਚਾਰ ਦਾ ਜਵਾਬ ਦੇਵੇਗੀ ਤਾਂ ਜੋ ਪਾਰਟੀ ਦੇ ਅਕਸ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ।
 

Click to comment

Leave a Reply

Your email address will not be published.

Most Popular

To Top