News

ਕਿਸਾਨਾਂ ਦੇ ਹੱਕ ’ਚ ਬੋਲਣ ਵਾਲੇ ਅਨਿਲ ਜੋਸ਼ੀ ਨੂੰ ਭਾਜਪਾ ਪਾਰਟੀ ਨੇ 6 ਸਾਲਾਂ ਲਈ ਕੀਤਾ ਬਾਹਰ

ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ’ਚੋਂ ਕੱਢ ਦਿੱਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ, “ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ, ਜੋ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਪ੍ਰਦੇਸ਼ ਭਾਜਪਾ ਵਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ, ਜਿਸ ‘ਤੇ ਜੋਸ਼ੀ ਨੂੰ ਦੋ ਦਿਨਾਂ ਦੇ ਅੰਦਰ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ।

PM Narendra Modi To Meet Council Of Ministers Tomorrow Amid Cabinet  Reshuffle Buzz: Report

ਪਰ ਅਨਿਲ ਜੋਸ਼ੀ ਨੇ ਪਾਰਟੀ ਖ਼ਿਲਾਫ਼ ਚਲਣ ਦੇ ਆਪਣੇ ਅੜੀਅਲ ਰਵੱਈਏ ਨੂੰ ਨਹੀਂ ਛੱਡਿਆ, ਜਿਸ ‘ਤੇ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ‘ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਅਨਿਲ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ। ਦੱਸ ਦਈਏ ਕਿ ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਹੱਕ ‘ਚ ਆਪਣੀ ਅਵਾਜ਼ ਬੁਲੰਦ ਕਰ ਰਹੇ ਸੀ।

ਉਹਨਾਂ ਵੱਲੋਂ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾ ਰਿਹਾ ਸੀ ਕਿ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ। ਇਸ ਤੋਂ ਬਾਅਦ ਸੂਬਾ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ ਸ਼ਰਮਾ ਨੇ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਅਨਿਲ ਜੋਸ਼ੀ ਨੂੰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ ਗਿਆ ਸੀ। ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।  

Click to comment

Leave a Reply

Your email address will not be published.

Most Popular

To Top