ਕਿਸਾਨਾਂ ਨਾਲ ਮੀਟਿੰਗ ਦੇ ਅੱਧ ਵਿਚਾਲੇ ਖੇਤੀ ਮੰਤਰੀ ਤੋਮਰ ਦਾ ਵੱਡਾ ਬਿਆਨ
By
Posted on

ਕੇਂਦਰ ਸਰਕਾਰ ਵਿਚਕਾਰ ਨੌਂਵੇਂ ਗੇੜ ਦੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬਾਰੇ ਕਿਸਾਨਾਂ ਨੇ ਪਹਿਲਾਂ ਹੀ ਕਿਹਾ ਹੈ ਕਿ ਕੋਈ ਉਮੀਦ ਨਹੀਂ। ਹੁਣ ਸਰਕਾਰ ਦਾ ਵੀ ਇਸ ਬਾਰੇ ਪੱਖ ਆਇਆ ਹੈ। ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਗਠਿਤ ਕੀਤੀ ਗਈ ਕਮੇਟੀ ਦਾ ਸਵਾਗਤ ਕਰਦੀ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਜਦੋਂ ਸਰਕਾਰ ਨੂੰ ਬੁਲਾਏਗੀ ਤਾਂ ਅਸੀਂ ਆਪਣਾ ਪੱਖ ਕਮੇਟੀ ਦੇ ਸਾਹਮਣੇ ਰੱਖਾਂਗੇ। ਉਨ੍ਹਾਂ ਕਿਹਾ ਕਿ ਅੱਜ ਦੀ ਗੱਲਬਾਤ ਦੀ ਤਰੀਕ ਤੈਅ ਸੀ, ਇਸ ਲਈ ਕਿਸਾਨਾਂ ਨਾਲ ਸਾਡੀ ਗੱਲਬਾਤ ਜਾਰੀ ਹੈ।
ਤੋਮਰ ਨੇ ਕਿਹਾ ਕਿ ਸਾਡੀ ਲਗਾਤਾਰ ਇਹੀ ਕੋਸ਼ਿਸ਼ ਹੈ ਕਿ ਕਿਸਾਨਾਂ ਦੇ ਨਾਲ ਗੱਲਬਾਤ ਰਾਹੀਂ ਕੋਈ ਰਾਹ ਨਿਕਲ ਆਏ। ਤੋਮਰ ਦੇ ਬਿਆਨ ਤੋਂ ਸਪਸ਼ਟ ਹੈ ਕਿ ਅੱਜ ਦੀ ਮੀਟਿੰਗ ਵਿੱਚ ਕੋਈ ਹੱਲ ਨਿਕਲਣ ਦੀ ਕੋਈ ਉਮੀਦ ਨਹੀਂ ਹੈ।
