News

ਕਿਸਾਨਾਂ ਨੂੰ ਠੰਡ ਦੀ ਨਹੀਂ ਕੋਈ ਪਰਵਾਹ, ਸਰਕਾਰ ਨਾਲ ਆਰ-ਪਾਰ ਦੀ ਲੜਾਈ ਵਿੱਢੀ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਖਿਲਾਫ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਦੇ ਪੰਜਾਬ ਭਰ ਵਿੱਚ ਟੋਲ ਪਲਾਜ਼ਿਆਂ, ਰੇਲਵੇ ਪਾਰਕਾਂ ਅਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ 50ਵੇਂ ਦਿਨ ਵਿੱਚ ਦਾਖਲ ਹੋ ਗਏ ਹਨ।

ਇਸ ਦੌਰਾਨ ਧਰਨੇ ਤੇ ਬੈਠੇ ਕਿਸਾਨਾਂ ਵੱਲੋਂ 26-27 ਨਵੰਬਰ ਨੂੰ ਦਿੱਲੀ ਵੱਲ ਲੱਖਾਂ ਦੀ ਗਿਣਤੀ ਵਿੱਚ ਕਾਫ਼ਲੇ ਜਾਣ ਦੇ ਨਾਲ-ਨਾਲ ਪੰਜਾਬ ਭਰ ਵਿੱਚ ਪੱਕੇ ਮੋਰਚੇ ਜਾਰੀ ਰੱਖੇ ਜਾਣ ਦੇ ਫ਼ੈਸਲੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਕਣਕ ਦੀ ਬਿਜਾਈ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ।

ਹੁਣ ਉਹ ਸਰਕਾਰ ਖਿਲਾਫ਼ ਆਰ-ਪਾਰ ਦੀ ਲੜਾਈ ਲੜਨ ਲਈ ਉਤਾਵਲੇ ਹਨ। ਮਾਲਵੇ ਦੇ ਪਿੰਡਾਂ ਵਿੱਚ ਔਰਤਾਂ ਵੱਲੋਂ ਵੀ ਕਿਸਾਨ-ਜੱਥੇਬੰਦੀਆਂ ਦੀਆਂ ਇਕਾਈਆਂ ਦਾ ਗਠਨ ਜਾਰੀ ਹੈ ਅਤੇ 26-27 ਨਵੰਬਰ ਨੂੰ ਦਿੱਲੀ ਪਹੁੰਚਣ ਲਈ ਘਰ-ਘਰ ਪਹੁੰਚ ਕਰਦਿਆਂ ਕਾਫ਼ਲੇ ਵਿਸ਼ਾਲ ਕੀਤੇ ਜਾ ਰਹੇ ਹਨ। ਹੁਣ ਠੰਡ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਰ ਇਸ ਦੇ ਬਾਵਜੂਦ ਵੀ ਕਿਸਾਨ ਮੋਰਚਿਆਂ ਤੇ ਡਟੇ ਹੋਏ ਹਨ।

Click to comment

Leave a Reply

Your email address will not be published. Required fields are marked *

Most Popular

To Top