ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਨੇ ਲੱਭਿਆ ਨਵਾਂ ਤਰੀਕਾ

 ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਨੇ ਲੱਭਿਆ ਨਵਾਂ ਤਰੀਕਾ

ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਵੇਰੇ-ਸ਼ਾਮ ਪਿੰਡਾਂ ਦੇ ਗੁਰਦੁਆਰਿਆਂ ਦੇ ਸਪੀਕਰਾਂ ਵਿੱਚ ਅਨਾਉਂਸਮੈਂਟ ਕਰਵਾ ਰਹੇ ਹਨ। ਝੋਨੇ ਦੀ ਚੱਲ ਰਹੀ ਕਟਾਈ ਦੌਰਾਨ ਵਿਭਾਗ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਫ਼ੈਸਲਾ ਕੀਤਾ ਗਿਆ।

Crop Burning: Punjab and Haryana's killer fields

ਮੀਟਿੰਗ ਦੌਰਾਨ ਜ਼ਿਲ੍ਹਾ ਸਿਖਲਾਈ ਅਫ਼ਸਰ ਕਪੂਰਥਲਾ-ਕਮ-ਖੇਤੀਬਾੜੀ ਅਫ਼ਸਰ ਜਲੰਧਰ ਡਾ. ਨਰੇਸ਼ ਕੁਮਾਰ ਗੁਲਾਟੀ ਨੇ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਗੁਰਦੁਆਰਿਆਂ ਤੋਂ ਰੋਜ਼ਾਨਾ ਸਵੇਰੇ ਸ਼ਾਮ ਪਰਾਲੀ ਨਾ ਸਾੜਨ ਬਾਰੇ ਸੁਨੇਹੇ ਪ੍ਰਸਾਰਿਤ ਕਰਵਾਏ ਜਾਣ।

ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ 1094 ਕਿਸਾਨ ਗਰੁੱਪਾਂ, 49 ਸਹਿਕਾਰੀ ਸਭਾਵਾ ਤੇ 39 ਪੰਚਾਇਤਾਂ ਨੂੰ ਤਕਰੀਬਨ 2650 ਮਸ਼ੀਨਾ ਸਬਸਿਡੀ ਤੇ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਕਿਸਾਨਾਂ ਨੂੰ ਇਹਨਾਂ ਮਸ਼ੀਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਹ ਹਦਾਇਤਾਂ ਵੀ ਕੀਤੀਆਂ ਕਿ ਕਿਸਾਨਾਂ ਨੂੰ ‘ਆਈ ਖੇਤ’ ਐਪ ਬਾਰੇ ਵੀ ਦੱਸਿਆ ਜਾਵੇ।

Leave a Reply

Your email address will not be published.