News

ਕਿਸਾਨਾਂ ਨੂੰ ਮਨਾਉਣ ਲਈ ਮੋਦੀ ਸਰਕਾਰ ਦੀ ਮੁੜ ਤੋਂ ਤਿਆਰ, ਕਰ ਰਹੀ ਹੈ ਹਰ ਸੰਭਵ ਕੋਸ਼ਿਸ਼

ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਨਰਮ ਹੁੰਦੀ ਵਿਖਾਈ ਦੇ ਰਹੀ ਹੈ। ਇਸੇ ਦਰਮਿਆਨ ਸੋਮਵਾਰ ਨੂੰ ਕਿਸਾਨਾਂ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਦਾ ਸੱਦਾ ਦਿੱਤਾ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇਕ ਜਾਂ ਦੋ ਦਿਨਾਂ ਵਿੱਚ ਅੰਦੋਲਨਕਾਰੀ ਕਿਸਾਨ ਜੱਥੇਬੰਦੀਆਂ ਨਾਲ ਮੁਲਕਾਤਾ ਕਰਨਗੇ।

ਸਰਕਾਰ ਗੱਲਬਾਤ ਕਰਨ ਲਈ ਦਰਵਾਜ਼ੇ ਖੁੱਲ੍ਹੇ ਰੱਖਣ ਤੋਂ ਇਲਾਵਾ ਸੁਪਰੀਮ ਕੋਰਟ ਮੁਤਾਬਕ ਕਮੇਟੀ ਗਠਿਤ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਕਮੇਟੀ ਲਈ ਮੈਂਬਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਦੇਰੀ ਸਿਰਫ ਇਸ ਲਈ ਹੋ ਰਹੀ ਹੈ ਕਿਉਂ ਕਿ ਪਿਛਲੀ ਸੁਣਵਾਈ ਵਿੱਚ ਕੋਈ ਵੀ ਕਿਸਾਨ ਜੱਥੇਬੰਦੀਆਂ ਵੱਲੋਂ ਨਹੀਂ ਆਇਆ ਸੀ।

ਜੱਥੇਬੰਦੀਆਂ ਨੇ ਕਮੇਟੀ ਮੈਂਬਰਾਂ ਲਈ ਨਾਂ ਨਹੀਂ ਦਿੱਤੇ ਹਨ। ਉੱਥੇ ਹੀ ਬੰਗਾਲ ਵਿੱਚ ਇਕ ਪ੍ਰੈਸ ਕਾਨਫਰੰਸ ਵਿੱਚ ਇਕ ਸਵਾਲ ਦੇ ਜਵਾਬ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੈਨੂੰ ਸਮਾਂ ਨਹੀਂ ਪਤਾ ਪਰ ਤੋਮਰ ਕੱਲ੍ਹ ਜਾਂ ਪਰਸੋਂ ਕਿਸਾਨ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰੇ ਕਰਨਗੇ। ਹੁਣ ਤੱਕ ਸਰਕਾਰ ਨੇ ਕਿਸਾਨਾਂ ਨਾਲ ਪੰਜ ਵਾਰੀ ਗੱਲਬਾਤ ਕਰ ਲਈ ਹੈ। ਪਰ ਅਜੇ ਤਕ ਕੋਈ ਵੀ ਹੱਲ ਨਹੀਂ ਨਿਕਲਿਆ।

Click to comment

Leave a Reply

Your email address will not be published. Required fields are marked *

Most Popular

To Top