News

ਕਿਸਾਨਾਂ ਨੇ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਮਾਰੀ ਠੋਕਰ, ਵੱਡੇ ਸੰਘਰਸ਼ ਦਾ ਕਰਤਾ ਐਲਾਨ

ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਬੁਰਾੜੀ ਗਰਾਊਂਡ ਵਿੱਚ ਧਰਨਾ ਤਬਦੀਲ ਕਰਨ ਦੇ ਅਗਲੇ ਹੀ ਦਿਨ ਹਰ ਮਸਲੇ ਤੇ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ ਪਰ ਕਿਸਾਨ ਜੱਥੇਬੰਦੀਆਂ ਨੇ ਅੱਜ ਬੈਠਕ ਵਿੱਚ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।  

ਕਿਸਾਨਾਂ ਨੇ ਕਿਹਾ ਹੈ ਕਿ ਸਰਕਾਰ ਨਾ ਮੰਨੀ ਤਾਂ ਆਉਣ ਵਾਲੇ ਦਿਨਾਂ ਵਿਚ ਸਿੰਘੂ ਬਾਰਡਰ, ਬਹਾਦਰਗੜ੍ਹ ਬਾਰਡਰ, ਜੈਪੁਰ ਦਿੱਲੀ ਹਾਈਵੇਅ, ਮਥੂਰਾ ਆਗਰਾ ਹਾਈਵੇਅ ਤੇ ਬਰੇਲੀ ਦਿੱਲੀ ਹਾਈਵੇਅ ਬੰਦ ਕਰ ਦਿੱਤਾ ਜਾਵੇਗਾ। ਕਿਸਾਨਾਂ ਨੇ ਸਾਫ ਆਖ ਦਿੱਤਾ ਹੈ ਕਿ ਉਹ ਬੁਰਾੜੀ ਨਹੀਂ ਜਾਣਗੇ।

ਕਿਸਾਨਾਂ ਨੇ ਕਿਹਾ ਹੈ ਕਿ ਉਹਨਾਂ ਦੀਆਂ 8 ਮੰਗਾਂ ਹਨ। ਜਿਨ੍ਹਾਂ ਵਿਚ ਖੇਤੀ ਕਾਨੂੰਨ ਤੇ 2 ਆਰਡੀਨੈਸ ਜੋ ਆਉਣੇ ਹਨ, ਵਾਪਸ ਹੋਣ, ਕਿਸਾਨਾਂ ਦੇ ਦਰਜ ਹੋਏ ਪਰਚੇ ਰੱਦ ਹੋਣ, ਸੂਬਿਆਂ ਨੂੰ ਉਨ੍ਹਾਂ ਦੇ ਹੱਕ ਦਿਓ, ਤੇਲ ਦੀਆਂ ਕੀਮਤਾਂ ਉਤੇ ਨਿਰੰਤਰ, ਆਦਿ ਮੰਗਾਂ ਮੰਨੀਆਂ ਜਾਣ। 

ਇਸ ਮੋਰਚੇ ਦੀ ਆਗਵਾਈ 30 ਕਿਸਾਨ ਜਥੇਬੰਦੀਆਂ ਕਰਨਗੀਆਂ। ਕਿਸਾਨਾਂ ਦੇ ਅੰਦੋਲਨ ਦੀ ਵਿਦੇਸ਼ਾਂ ਤੱਕ ਵੀ ਆਵਾਜ਼ ਪਹੁੰਚ ਚੁੱਕੀ ਹੈ। ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਪਰਵਾਸੀ ਭਾਰਤੀ ਸਿਆਸਤਦਾਨਾਂ ਨੇ ਦਿੱਲੀ ਵੱਲ ਵਧੇ ਕਿਸਾਨਾਂ ਤੇ ਢਾਏ ਤਸ਼ੱਦਦ ਦੀ ਨਿਖੇਧੀ ਕੀਤੀ ਹੈ।

ਵਿਦੇਸ਼ੀ ਲੀਡਰਾਂ ਨੇ ਕਿਸਾਨਾਂ ਤੇ ਹਰਿਆਣਾ ਤੇ ਦਿੱਲੀ ਪੁਲਿਸ ਵੱਲੋਂ ਲਾਈਆਂ ਗਈਆਂ ਰੋਕਾਂ, ਅੱਥਰੂ ਗੈਸ ਦਾ ਇਸਤੇਮਾਲ ਤੇ ਪਾਣੀ ਦੀਆਂ ਬੋਛਾੜਾਂ ਵਰ੍ਹਾਏ ਜਾਣ ਦੀ ਨਿਖੇਧੀ ਕੀਤੀ ਹੈ। ਐਨਡੀਪੀ ਦੇ ਵਿਧਾਇਕ ਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੀ ਸੰਸਦ ਸਕੱਤਰ ਰਚਨਾ ਸਿੰਘ ਨੇ ਕਿਸਾਨ ਪ੍ਰਦਰਸ਼ਨ ਦੀ ਵੀਡੀਓ ਰੀਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਕਿਸਾਨਾਂ ਨਾਲ ਹੋ ਰਹੇ ਵਤੀਰੇ ਤੋਂ ਮੈਂ ਸੱਚਮੁੱਚ ਬਹੁਤ ਉਦਾਸ ਹਾਂ।

ਇਹ ਸਹਿਣਯੋਗ ਨਹੀਂ ਹੈ। ਕੈਨੇਡਾ ‘ਚ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੇ ਲਿਖਿਆ, ‘ਪੰਜਾਬ ਦੇ ਕਿਸਾਨਾਂ ਨਾਲ ਕੀਤਾ ਸਲੂਕ ਬਹੁਤ ਦੁਖਦਾਈ ਹੈ। ਕਿਸਾਨ ਪੰਜਾਬ ਦੀ ਤਾਕਤ ਤੇ ਰੀੜ ਦੀ ਹੱਡੀ ਹਨ ਤੇ ਉਨ੍ਹਾਂ ਨਾਲ ਸਤਿਕਾਰ ਨਾਲ ਪੇਸ਼ ਆਉਣਾ ਚਾਹੀਦਾ ਹੈ।’

ਉਨ੍ਹਾਂ ਕਿਹਾ ਕਿ ਮੈਂ ਮਜਬੂਤੀ ਨਾਲ ਕਿਸਾਨਾਂ ਦੇ ਨਾਲ ਖੜਾ ਹਾਂ। ਇਕ ਹੋਰ ਕੈਨੇਡੀਅਨ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਕਿਹਾ, ‘ਕਿਸੇ ਵੀ ਲੋਕਤੰਤਰ ‘ਚ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹਰ ਇਕ ਨੂੰ ਹੈ। ਮੈਂ ਭਾਰਤ ‘ਚ ਕਿਸਾਨਾਂ ਨਾਲ ਕੀਤੇ ਸਲੂਕ ਤੋਂ ਬਹੁਤ ਪਰੇਸ਼ਾਨ ਹਾਂ।

Click to comment

Leave a Reply

Your email address will not be published. Required fields are marked *

Most Popular

To Top