News

ਕਿਸਾਨਾਂ ਨੇ ਇਕੱਠੇ ਹੋ ਮੁੱਖ ਮੰਤਰੀ ਖੱਟਰ ਦਾ ਕੀਤਾ ਵਿਰੋਧ

ਦਿੱਲੀ ਦੀਆਂ ਸਰਹੱਦਾਂ ‘ਤੇ 5 ਮਹੀਨੇ ਬੀਤ ਜਾਣਦੇ ਬਾਵਜੂਦ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨਾਂ ਗੁੱਸਾ ਲਗਾਤਾਰ ਭਾਜਪਾ ਆਗੂਆਂ ‘ਤੇ ਫੁੱਟਦਾ ਨਜ਼ਰ ਆ ਰਿਹਾ ਹੈ। ਅਜਿਹੇ ‘ਚ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਤੋਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਨੇ ਜਿੱਥੇ ਕਿਸਾਨਾਂ ਨੇ ਇਕੱਠੇ ਹੋ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਜ਼ਬਰਦਸਤ ਵਿਰੋਧ ਕੀਤਾ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸਾਨਾਂ ਨੂੰ ਰੋਕਣ ਲਈ ਵੱਡੀ ਗਿਣਤੀ ‘ਚ ਪੁਲਿਸ ਤੈਨਾਤ ਕੀਤੀ ਗਈ ਹੈ।

ਬੈਰੀਕੇਡ ਲਗਾਏ ਗਏ ਨੇ ਪਰ ਇਸ ਦੇ ਬਾਵਜੂਦ ਕਿਸਾਨ ਮੁੱਖ ਮੰਤਰੀ ਦਾ ਤਿੱਖਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ। ਉਹਨਾਂ ਵੱਲੋਂ ਟ੍ਰੈਕਟਰਾਂ ਨਾਲ ਬੈਰੀਕੇਡ ਪੱਟ ਕੇ ਸੁੱਟੇ ਗਏ ਅਤੇ ਮੁੱਖ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਜਾਣਕਾਰੀ ਮੁਤਾਬਕ ਹਜ਼ਾਰਾਂ ਕਿਸਾਨ ਰਮਾਇਣ ਟੋਲ ਨੇੜੇ ਪ੍ਰਦਰਸ਼ਨ ਕਰਦੇ ਰਹੇ ਅਤੇ ਉਹਨਾਂ ਨੂੰ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਪਰ ਉੱਧਰ ਮਨੋਹਰ ਲਾਲ ਖੱਟਰ ਆਪਣੇ ਹੈਲੀਕਾਪਟਰ ਰਾਹੀਂ ਓਪੀ ਜਿੰਦਲ ਮਾਡਰਨ ਸਕੂਲ ਵਿੱਚ ਬਣੇ ਹਸਪਤਾਲ ‘ਚ ਪਹੁੰਚ ਗਏ ਜਿੱਥੇ ਮੁੱਖ 500 ਬੈੱਡ ਵਾਲੇ ਕੋਵਿਡ -19 ਹਸਪਤਾਲ ਦਾ ਉਦਘਾਟਨ ਕੀਤਾ। ਦੱਸ ਦਈਏ ਕਿ ਲੱਖਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰੇ ਲਾਈ ਬੈਠੇ ਹਨ। ਉਹਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰੇ ਕਿਉਂਕਿ ਇਹ ਕਿਸਾਨਾਂ ਲਈ ਨਹੀਂ ਸਗੋਂ ਕਾਟਪੋਰੇਟ ਘਰਾਣਿਆ ਲਈ ਬਣਾਏ ਗਏ ਹਨ।

Click to comment

Leave a Reply

Your email address will not be published. Required fields are marked *

Most Popular

To Top