Uncategorized

ਕਿਸਾਨਾਂ ਨੇ ਕਰਤਾ ਐਲਾਨ, ਸ਼ਾਮ 4 ਵਜੇ ਤਕ ਬੰਦ ਰਹੇਗਾ ਪੰਜਾਬ

ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਦੇ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਵੱਲੋਂ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਖੇਤੀ ਬਿੱਲਾਂ ਖਿਲਾਫ ਪੰਜਾਬ ਬੰਦ ਹੈ। ਬਾਜ਼ਾਰ ਬੰਦ ਹਨ ਤੇ ਸੜਕਾਂ ‘ਤੇ ਆਵਾਜਾਈ ਠੱਪ ਹੈ।

ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੱਕਾ ਜਾਮ ਦਾ ਐਲਾਨ ਕੀਤਾ ਹੈ ਪਰ ਸੰਘਰਸ਼ ਦੀ ਪੂਰਾ ਕਮਾਨ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਹੱਥ ਹੈ। ਕਿਸਾਨਾਂ ਨੇ ਪੰਜਾਬ ਬੰਦ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਹੈ ਕਿ ਕਿਸੇ ਐਮਰਜੈਂਸੀ ਦੀ ਹਾਲਤ ਵਿੱਚ ਲੋਕਾਂ ਨੂੰ ਦਿੱਕਤ ਨਾ ਆਵੇ।

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸ ਖ਼ਿਲਾਫ਼ ਹਰ ਲੜਾਈ ’ਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ: ਮਨਪ੍ਰੀਤ ਬਾਦਲ

ਕਿਸਾਨ ਜਥੇਬੰਦੀਆਂ ਦੇ ਲੀਡਰ ਡਾਕਟਰ ਦਰਸ਼ਨ ਪਾਲ ਨੇ ਸਪਸ਼ਟ ਕੀਤਾ ਕਿ ਧਰਨੇ ਸ਼ਾਮ 4.00 ਵਜੇ ਤੱਕ ਰਹਿਣਗੇ। ਇਸ ਲਈ ਵੱਖ-ਵੱਖ ਥਾਵਾਂ ‘ਤੇ ਫਸੇ ਲੋਕ ਸ਼ਾਮ 4 ਵਜੇ ਮਗਰੋਂ ਆਪਣੀਆਂ ਮੰਜ਼ਲਾਂ ਵੱਲ ਜਾ ਸਕਣਗੇ। ਇਸ ਦੇ ਨਾਲ ਹੀ ਡਾਕਟਰੀ ਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਬੰਦ ਲਈ ਮਜਬੂਰ ਨਹੀਂ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ: ਕੈਪਟਨ ਦੀ ਸਾਰੀਆਂ ਪਾਰਟੀਆਂ ਨੂੰ ਅਪੀਲ, ਇਕਜੁੱਟ ਹੋ ਕੇ ਲੜੋ ਲੜਾਈ

ਕਿਸਾਨ ਲੀਡਰ ਨੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਸ ਸੰਘਰਸ਼ ਵਿੱਚ ਬੀਜੇਪੀ ਲੀਡਰਾਂ ਦੇ ਬਾਈਕਾਟ ਦੇ ਸੱਦੇ ਨੂੰ ਪੁਰਅਮਨ ਤਰੀਕੇ ਨਾਲ ਲਾਗੂ ਕਰਨ ਕਿਉਂਕਿ ਹੋ ਸਕਦਾ ਹੈ ਕਿ ਕਿਸਾਨ, ਪੰਜਾਬ ਤੇ ਲੋਕ ਵਿਰੋਧੀ ਸ਼ਕਤੀਆਂ ਸੰਘਰਸ਼ ਦੀ ਪਿੱਠ ਵਿੱਚ ਛੁਰਾ ਖੋਭਣ ਲਈ ਸ਼ਰਾਰਤੀ ਅਨਸਰਾਂ ਨੂੰ ਭੜਕਾਊ ਅਤੇ ਗਲਤ ਹਰਕਤਾਂ ਕਰਨ ਲਈ ਭੇਜਣ।

Click to comment

Leave a Reply

Your email address will not be published. Required fields are marked *

Most Popular

To Top