ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਕਿਸਾਨਾਂ ਨੇ ਕੀਤਾ ਐਲਾਨ, ਅੱਜ ਜਾਣਗੇ ਸਿੱਧਾ ਜੇਲ੍ਹਾਂ ਸਾਹਮਣੇ, ਪੁਲਿਸ ਹੋਈ ਚੌਕਸ

ਪੰਜਾਬੀ ਲੋਕ · 11 September 2020
ਮੂਲ ਤਸਵੀਰ ਉਪਲਬਧ ਨਹੀਂ

ਅੱਜ ਪੰਜਵੇਂ ਦਿਨ ਵੀ ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ ਡਟੇ ਹੋਏ ਹਨ। ਉਂਝ ਪੰਜਾਬ ਸਰਕਾਰ ਨੇ ਅਜੇ ਤੱਕ ਇੱਕ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ। ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜੇਲ੍ਹਾਂ ਭਰਨ ਲਈ ਦ੍ਰਿੜ੍ਹ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਸ ਤੋਂ ਅੱਕ ਕੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ ਸਿੱਧਾ ਜੇਲ੍ਹਾਂ ਸਾਹਮਣੇ ਜਾ ਕੇ ਗ੍ਰਿਫਤਾਰੀਆਂ ਦੇਣਗੇ। ਕਿਸਾਨਾਂ ਦੇ ਐਲਾਨ ਮਗਰੋਂ ਪੁਲਿਸ ਚੌਕਸ ਹੋ ਗਈ ਹੈ। ਦੱਸ ਦਈਏ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪਿਛਲੇ ਪੰਜ ਦਿਨਾਂ ਤੋਂ ਜੇਲ੍ਹ ਭਰੋ ਅੰਦੋਲਨ ਵਿੱਢਿਆ ਹੋਇਆ ਹੈ।

ਇਹ ਵੀ ਪੜ੍ਹੋ: ਦਿਨ ਦਿਹਾੜੇ ਗਰੀਬਾਂ ਨੂੰ ਕਰਤਾ ਘਰੋਂ ਬੇਘਰ, ਕੌਣ ਪੁੱਛਦਾ ਗਰੀਬਾਂ ਨੂੰ?

ਪੁਲਿਸ ਵੱਲੋਂ ਗ੍ਰਿਫਤਾਰੀਆਂ ਤੋਂ ਟਾਲਾ ਵੱਟਣ ਤੋਂ ਖਫਾ ਹੋ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅੱਜ ਤੋਂ ਪੰਜਾਬ ਦੀਆਂ 9 ਜੇਲ੍ਹਾਂ ਅੱਗੇ ਪੁੱਜ ਕੇ ਗ੍ਰਿਫ਼ਤਾਰੀਆਂ ਦੇਣਗੇ। ਦੱਸ ਦਈਏ ਕਿ ਨੌਂ ਜ਼ਿਲ੍ਹਿਆਂ ਵਿੱਚ ਜੇਲ੍ਹ ਭਰੋ ਅੰਦੋਲਨ ਤਹਿਤ ਮੋਰਚੇ ਚੱਲ ਰਹੇ ਹਨ ਜੋ ਕੇਂਦਰੀ ਖੇਤੀ ਆਰਡੀਨੈਂਸਾਂ ਤੇ ਕੇਂਦਰੀ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਹਨ।

ਇਹ ਵੀ ਪੜ੍ਹੋ: ਪੁਲਿਸ ਨੇ ਚੁੱਕੀ ਦੂਜਾ ਵਿਆਹ ਕਰਵਾਉਣ ਵਾਲੀ ਲਾੜੀ, ਲਾੜਾ ਫਰਾਰ

ਕਿਸਾਨ ਲੀਡਰਾਂ ਨੇ ਅੱਜ ਕਿਹਾ ਕਿ ਪੰਜਾਬ ਦੀ ਆਰਥਿਕਤਾ ਪੂਰੀ ਤਰ੍ਹਾਂ ਖੇਤੀ ’ਤੇ ਨਿਰਭਰ ਹੈ। ਇਹ ਆਰਡੀਨੈਂਸ ਸਮੁੱਚੇ ਅਰਥਚਾਰੇ ਦਾ ਲੱਕ ਤੋੜ ਦੇਣਗੇ। ਇਨ੍ਹਾਂ ਨਾਲ ਦੁਕਾਨਦਾਰਾਂ, ਦਸਤਕਾਰਾਂ ਤੇ ਮਜ਼ਦੂਰਾਂ ਨੂੰ ਵੀ ਵੱਡੀ ਸੱਟ ਵੱਜੇਗੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰੇ। ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰੇ ਤੇ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ