Punjab

ਕਿਸਾਨਾਂ ਨੇ ਘੇਰਿਆ ਮੁਹੰਮਦ ਸਦੀਕ, ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਖੇਤੀ ਸਬੰਧੀ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦਾ ਦਿੱਲੀ ਰੋਹ ਭਖਦਾ ਹੀ ਜਾ ਰਿਹਾ ਹੈ ਭਾਵੇਂ ਇਨ੍ਹਾਂ ਕਾਨੂੰਨਾਂ ਦਾ ਸਿਆਸੀ ਲਾਹਾ ਲੈਣ ਤੋਂ ਕੋਈ ਵੀ ਸਿਆਸੀ ਪਾਰਟੀ ਪਿੱਛੇ ਨਹੀਂ ਨਜ਼ਰ ਆ ਰਹੀ ਪਰ ਹੁਣ ਇਹ ਮਹਿਸੂਸ ਹੋਣ ਲੱਗ ਪਿਆ ਹੈ ਜਿਵੇਂ ਕਿਸਾਨਾਂ ਦਾ ਮੋਹ ਸਾਰੀਆਂ ਹੀ ਸਿਆਸੀ ਪਾਰਟੀਆਂ ਕੋਲੋਂ ਭੰਗ ਹੋ ਗਿਆ ਹੋਵੇ ਇਸੇ ਗੱਲ ਨੂੰ ਅੱਜ ਪਿੰਡ ਲੱਡਾ ਦੇ ਕਿਸਾਨਾਂ ਨੇ ਸੱਚ ਕਰ ਵਿਖਾਇਆ ਜਦੋਂ ਉੱਥੋਂ ਲੰਘੇ ਜਾ ਰਹੇ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੂੰ ਵੇਖ ਕੇ ਕਿਸਾਨਾਂ ਨੇ ਉਨ੍ਹਾਂ ਦੀ ਗੱਡੀ ਘੇਰ ਕੇ ਉਨ੍ਹਾਂ ਕੋਲੋਂ ਸਵਾਲ ਕਰਨੇ ਸ਼ੁਰੂ ਕਰ ਦਿੱਤੇ। 

ਕਿਸਾਨਾਂ ਨੇ ਮੁਹੰਮਦ ਸਦੀਕ ਨੂੰ ਉਹਨਾਂ ਵੱਲੋਂ ਦਿੱਲੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਨਾ ਬੋਲਣ ਬਾਰੇ ਪੁੱਛਿਆ ਗਿਆ। ਦਸ ਦਈਏ ਕਿ ਪੰਜਾਬ ਵਿੱਚ ਲਗਾਤਾਰ ਸਾਰੇ ਸਿਆਸੀ ਲੀਡਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਭਾਜਪਾ ਦੇ ਲੀਡਰਾਂ ਦਾ ਪਿੰਡਾਂ ਵਿੱਚ ਬੈਨ ਤਕ ਕਰ ਦਿੱਤਾ ਗਿਆ ਹੈ।

ਇਸ ਘਟਨਾ ਤੋਂ ਪਹਿਲਾਂ ਕਿਸਾਨਾਂ ਦਾ ਬੀ. ਜੇ. ਪੀ ਦੇ ਪੰਜਾਬ ਪ੍ਰਧਾਨ ਸਮੇਤ ਬਾਕੀ ਵੱਡੇ ਲੀਡਰਾਂ ਨੂੰ ਘੇਰਨ ਦਾ ਸਿਲਸਿਲਾ ਜਾਰੀ ਹੈ ਅਤੇ ਹੁਣ ਕਾਂਗਰਸ ਦੇ ਲੀਡਰਾਂ ਨੂੰ ਘੇਰਨਾ ਆਪਣੇ ਆਪ ਵਿੱਚ ਵੱਡਾ ਸਵਾਲ ਹੈ ਕੇ ਕੀ ਹੁਣ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਡੇ ਸਿਆਸੀ ਆਗੂਆਂ ਨੂੰ ਬਾਹਰ ਨਿੱਕਲਣਾ ਆਸਾਨ ਰਹੇਗਾ? 

Click to comment

Leave a Reply

Your email address will not be published. Required fields are marked *

Most Popular

To Top