News

ਕਿਸਾਨਾਂ ਨੇ ਟਿਕਰੀ ਬਾਰਡਰ ਤੇ ਲਾਇਆ ਧਰਨਾ, ਸੜਕਾਂ ’ਤੇ ਹੀ ਹੋਵੇਗਾ ਪ੍ਰਦਰਸ਼ਨ

ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਦਿੱਲੀ ਕੂਚ ਕਰ ਲਿਆ ਹੈ। 27 ਨਵੰਬਰ ਯਾਨੀ ਕਿ ਕੱਲ੍ਹ ਦਿੱਲੀ ਪੁਲਿਸ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਦਿੱਲੀ ਵਿੱਚ ਐਂਟਰੀ ਦਿੱਤੀ ਹੈ।

ਹਰਿਆਣਾ ਮਗਰੋਂ ਯੂਪੀ ਬਾਰਡਰ ਤੇ ਵੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਦਿੱਲੀ ਦੇ ਟਿਕਰੀ ਬਾਰਡਰ ਤੇ ਇਕੱਠੇ ਹੋਏ ਹਨ ਤੇ ਇੱਥੇ ਹੀ ਡੇਰੇ ਲਾਏ ਹਨ। ਦਸ ਦਈਏ ਕਿ ਦੇਰ ਰਾਤ ਤੋਂ ਹੀ ਕਿਸਾਨ ਇੱਥੇ ਧਰਨੇ ਤੇ ਬੈਠੇ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਦਿੱਲੀ ਦੀਆਂ ਸੜਕਾਂ ਤੇ ਹੀ ਉਹਨਾਂ ਨੂੰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤਕ ਉਹ ਉੱਥੇ ਹੀ ਬੈਠੇ ਰਹਿਣਗੇ। ਕਿਸਾਨ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈ ਲਵੇ ਜਾਂ ਨਵਾਂ ਕਾਨੂੰਨ ਲਿਆ ਕੇ ਉਹਨਾਂ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਦੀ ਗਰੰਟੀ ਦੇਵੇ।

ਕੇਂਦਰ ਸਰਕਾਰ ਵੱਲੋਂ ਦਿੱਲੀ ਸਥਿਤ ਬੁਰਾੜੀ ਇਲਾਕੇ ਵਿੱਚ ਨਿਰੰਕਾਰੀ ਸਮਾਗਮ ਗਰਾਊਂਡ ਵਿੱਚ ਧਰਨਾ ਪ੍ਰਦਰਸ਼ਨ ਦੀ ਆਗਿਆ ਦਿੱਤੀ ਗਈ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨ ਟਿਕਰੀ ਬਾਰਡਰ ਤੇ ਹੀ ਡਟੇ। ਇਸ ਦੌਰਾਨ ਬਾਰਡਰ ਤੇ ਸਖ਼ਤ ਸੁਰੱਖਿਆ ਤਾਇਨਾਤ ਹੈ। ਕਿਸਾਨਾਂ ਨੂੰ ਨਿਰੰਕਾਰੀ ਗਰਾਊਂਡ ਵਿੱਚ ਆਉਣ ਦੀ ਆਗਿਆ ਮਿਲਣ ਤੋਂ ਬਾਅਦ ਉਹਨਾਂ ਲਈ ਖਾਣ-ਪੀਣ ਦੇ ਪ੍ਰਬੰਧ ਵੀ ਕੀਤੇ ਗਏ ਹਨ।  

Click to comment

Leave a Reply

Your email address will not be published. Required fields are marked *

Most Popular

To Top