ਕਿਸਾਨਾਂ ਨੇ ਤਿੱਖੇ ਐਕਸ਼ਨ ਦੀ ਖਿੱਚੀ ਤਿਆਰੀ, ਪੰਜਾਬ ਦੇ 10 ਜ਼ਿਲ੍ਹਿਆਂ ‘ਚ ਟੋਲ ਪਲਾਜ਼ੇ ਹੋਣਗੇ ਬੰਦ

 ਕਿਸਾਨਾਂ ਨੇ ਤਿੱਖੇ ਐਕਸ਼ਨ ਦੀ ਖਿੱਚੀ ਤਿਆਰੀ, ਪੰਜਾਬ ਦੇ 10 ਜ਼ਿਲ੍ਹਿਆਂ ‘ਚ ਟੋਲ ਪਲਾਜ਼ੇ ਹੋਣਗੇ ਬੰਦ

ਕਿਸਾਨਾਂ ਨੇ ਤਿੱਖੇ ਐਕਸ਼ਨ ਦੀ ਤਿਆਰੀ ਕਰ ਲਈ ਹੈ। ਇਹ ਫ਼ੈਸਲਾ ਕਿਸਾਨ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੰਗਾਂ ਨਾ ਮੰਨੇ ਜਾਣ ਤੋਂ ਨਾਰਾਜ਼ ਕਿਸਾਨਾਂ ਨੇ ਕਿਸਾਨ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ 15 ਦਸੰਬਰ ਤੋਂ 10 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ਿਆਂ ਤੇ ਧਰਨੇ ਲਗਾਉਣ ਦਾ ਐਲਾਨ ਕਰ ਦਿੱਤਾ ਹੈ।

Farmers Protest: A timeline of 15-month long agitation against farm rules

ਕਿਸਾਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਚੱਲ ਰਿਹਾ ਡੀਸੀ ਦਫ਼ਤਰਾਂ ਅੱਗੇ ਪੱਕਾ ਧਰਨਾ ਹੁਣ 15 ਦਸੰਬਰ ਤੋਂ ਟੋਲ ਪਲਾਜ਼ਿਆਂ ਤੇ ਸ਼ਿਫਟ ਹੋਵੇਗਾ। ਉਹਨਾਂ ਕਿਹਾ ਕਿ ਇਹ ਧਰਨਾ 15 ਜਨਵਰੀ ਤੱਕ ਜਾਰੀ ਰਹੇਗਾ। ਉਹਨਾਂ ਨਾਰਾਜ਼ਗੀ ਜ਼ਾਹਰ ਕੀਤੀ ਕਿ ਕਿਸਾਨ 7 ਦਿਨ ਪਹਿਲਾਂ ਤਰਨਤਾਰਨ ਧਰਨੇ ਵਿੱਚ ਮਾਰੇ ਗਏ ਮਜ਼ਦੂਰ ਬਲਵਿੰਦਰ ਸਿੰਘ ਦੀ ਲਾਸ਼ ਸਮੇਤ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਕਿਸਾਨ ਆਗੂਆਂ ਨੇ ਦੱਸਿਆ ਕਿ 26 ਨਵੰਬਰ ਤੋਂ ਤਰਨਤਾਰਨ ਸਮੇਤ 10 ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਵਿੱਚ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਨੂੰ ਨੌਕਰੀਆਂ ਦੇਣ, ਫ਼ਸਲਾਂ ਦਾ ਮੁਆਵਜ਼ਾ ਦੇਣ ਸਮੇਤ ਕਈ ਮੰਗਾਂ ਨੂੰ ਲੈ ਕੇ ਧਰਨੇ ਦੇ ਰਹੇ ਹਨ ਪਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਸੰਕੇਤ ਨਹੀਂ ਦਿਖਾਏ ,ਜਿਸ ਕਰਕੇ ਕਿਸਾਨ ਅਗਲੇ ਐਕਸ਼ਨ ਦੀ ਤਿਆਰੀ ਕਰ ਰਹੇ ਹਨ।

ਉਨ੍ਹਾਂ ਦੀ ਮੰਗ ਹੈ ਕਿ ਮਜ਼ਦੂਰ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ ਦਿੱਤੀ ਜਾਵੇ। ਤਰਨਤਾਰਨ ਡੀਸੀ ਦਫ਼ਤਰ ਦੇ ਚਾਰੇ ਗੇਟ ਬੰਦ ਕਰਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਵੀ ਆਉਣ ਵਾਲੇ ਸਮੇਂ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *