News

ਕਿਸਾਨਾਂ ਨੇ ਦਿੱਲੀ ਦੀਆਂ ਸੜਕਾਂ ’ਤੇ ਬਣਾਏ ਪੱਕੇ ਮਕਾਨ

ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਨੂੰ 100 ਤੋਂ  ਉਪਰ ਦਿਨ ਹੋ ਚੁੱਕੇ ਹਨ। ਜਦੋਂ ਤੋਂ ਸੰਘਰਸ਼ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਕਿਸਾਨਾਂ ਨੇ ਤਰਪਾਲਾਂ, ਟਰਾਲੀਆਂ ਵਿੱਚ ਰਹਿ ਕੇ ਗੁਜ਼ਾਰਾ ਕੀਤਾ ਸੀ। ਪਰ ਹੁਣ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਪੱਕੇ  ਮਕਾਨ ਉਸਾਰੇ ਜਾ ਰਹੇ ਹਨ। ਕਿਸਾਨਾਂ ਨੇ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਟਿਊਬਵੈਲ ਵੀ ਲਗਵਾ ਲਏ ਹਨ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਨੈਸ਼ਨਲ ਹਾਈਵੇਅ ’ਤੇ ਪਲਾਟ ਬਣਾ ਕੇ ਜ਼ਿਆਦਾ ਤੋਂ  ਜ਼ਿਆਦਾ ਪੱਕੇ ਮਕਾਨ ਬਣਾਏ ਜਾਣਗੇ। ਦਸ ਦਈਏ ਕਿ ਕਿਸਾਨਾਂ ਦਾ ਅੰਦੋਲਨ ਦਿਨੋ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ ਅਤੇ ਸਰਕਾਰ ਦੇ ਵਤੀਰੇ ਨੂੰ ਦੇਖ ਕੇ ਕਿਸਾਨਾਂ ਨੂੰ ਲੱਗ ਰਿਹਾ ਹੈ ਉਹਨਾਂ ਸਾਰਿਆਂ ਨੂੰ ਅਜੇ ਹੋਰ ਲੰਬੇ ਸਮੇਂ ਤਕ ਸੜਕਾਂ ’ਤੇ ਬੈਠ ਕੇ ਅੰਦੋਲਨ ਕਰਨਾ ਪਵੇਗਾ।

ਇਸ ਲਈ ਕਿਸਾਨਾਂ ਨੇ ਗਰਮੀ ਤੋਂ ਬਚਣ ਲਈ ਪੱਕੇ ਮਕਾਨ, ਏਸੀ ਅਤੇ ਹੋਰ ਸੁਵਿਧਾਵਾਂ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਵੱਲੋਂ ਪੱਛਮੀ ਬੰਗਾਲ ਵਿੱਚ ਭਾਜਪਾ ਖਿਲਾਫ਼ ਪ੍ਰਚਾਰ ਕੀਤੇ ਜਾ ਰਹੇ ਹਨ। ਉਹਨਾਂ ਵੱਲੋਂ ‘ਨੋ ਵੋਟ ਟੂ ਬੀਜੇਪੀ’ (No Vote To BJP) ਦਾ ਨਾਅਰਾ ਲਗਾਇਆ ਜਾ ਰਿਹਾ ਹੈ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਭਾਜਪਾ ਨੂੰ ਵੋਟ ਨਾ ਦੇਣ ’ਤੇ ਉਹਨਾਂ ਦਾ ਪੂਰਨ ਤੌਰ ’ਤੇ ਬਾਈਕਾਟ ਕਰਨ।   

Click to comment

Leave a Reply

Your email address will not be published. Required fields are marked *

Most Popular

To Top