News

ਕਿਸਾਨਾਂ ਨੇ ਨਹੀਂ ਸੁਣੀ ਮੋਦੀ ਦੀ ‘ਮਨ ਕੀ ਬਾਤ’, ਪ੍ਰੋਗਰਾਮ ਦੌਰਾਨ ਵਜਾਈਆਂ ਥਾਲੀਆਂ

ਪੀਐਮ ਨਰਿੰਦਰ ਮੋਦੀ ਨੇ ਅੱਜ ਮਨ ਕੀ ਬਾਤ ਰੇਡੀਓ ਪ੍ਰੋਗਰਾਮ ਰਾਹੀਂ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕੀਤਾ ਹੈ। ਮੋਦੀ ਦੇ ਰੇਡੀਓ ਪ੍ਰੋਗਰਾਮਾਂ ਦੀ ਲੜੀ ਦਾ ਇਹ ਇਸ ਸਾਲ ਦਾ ਆਖਰੀ ਪ੍ਰੋਗਰਾਮ ਹੈ। ਦੇਸ਼ ਭਰ ਵਿੱਚ ਕਿਸਾਨਾਂ ਨੇ ਥਾਲੀਆਂ ਵਜਾ ਕੇ ਮੋਦੀ ਦੇ ਪ੍ਰੋਗਰਾਮ ਦਾ ਵਿਰੋਧ ਕੀਤਾ ਹੈ।

ਪੰਜਾਬ ਵਿੱਚੋਂ ਆਈਆਂ ਰਿਪੋਰਟਾਂ ਮੁਤਾਬਕ ਕਿਸਾਨਾਂ ਨੇ ਧਰਨਿਆਂ ਵਾਲੀਆਂ ਥਾਵਾਂ ਤੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਥਾਲੀਆਂ ਵਜਾਈਆਂ। ਕਿਸਾਨ ਜੱਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕੀਤੀ ਸੀ ਜਿਸ ਵਿੱਚ ਉਹਨਾਂ ਨੇ ਕੇਂਦਰ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਲਿਆ ਸੀ।

ਇਹ ਬੈਠਕ 29 ਦਸੰਬਰ ਨੂੰ ਸਵੇਰੇ 11 ਵਜੇ ਸਰਕਾਰ ਨੂੰ ਅਗਲੇ ਦੌਰ ਦੀ ਗੱਲਬਾਤ ਦਾ ਪ੍ਰਸਤਾਵ ਦਿੱਤਾ ਹੈ। ਹਾਲਾਂਕਿ ਗੱਲਬਾਤ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨੇ ਸਰਕਾਰ ਦੇ ਸਾਹਮਣੇ ਚਾਰ ਸ਼ਰਤਾਂ ਰੱਖੀਆਂ ਹਨ। ਦਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੂਰਾ ਪੰਜਾਬ ਇੱਕ ਪਾਸੇ ਆ ਕੇ ਖੜ੍ਹ ਗਿਆ ਹੈ।

ਦਿੱਲੀ ਦੇ ਬਾਰਡਰਾਂ ਤੋਂ ਲੈ ਕੇ ਸੰਸਦ ਭਵਨ ਤੱਕ ਖੇਤੀ ਕਨੂੰਨ ਰੱਦ ਕਰਨ ਦੀ ਆਵਾਜ਼ ਗੂੰਜ ਰਹੀ ਹੈ। ਪਿਛਲੇ ਦਿਨੀਂ ਸੰਸਦ ਮੈਂਬਰ ਭਗਵੰਤ ਮਨ ਨੇ ਪ੍ਰਧਾਨ ਮੰਤਰੀ ਮੋਦੀ ਅੱਗੇ ਹੱਥਾਂ ਵਿੱਚ ਤਖਤੀਆਂ ਫੜ੍ਹ ਖੇਤੀ ਕਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ, ਜਿਸ ਦੀ ਕਿ ਇੱਕ ਵੀਡੀਓ ਵੀ ਸਾਹਮਣੇ ਆਈ।

ਭਗਵੰਤ ਮਾਨ ਦਾ ਇਹ ਵਿਰੋਧ ਪ੍ਰਰਦਸ਼ਨ ਉਨ੍ਹਾਂ ਦੇ ਸਮਰਥਕਾਂ ਨੂੰ ਤਾਂ ਪਸੰਦ ਆਇਆ ਹੀ। ਪਰ ਨਾਲ ਹੀ ਵਿਰੋਧੀ ਧਿਰਾਂ ਵੀ ਹੁਣ ਭਗਵੰਤ ਮਾਨ ਦੇ ਇਸ ਕਾਰਨਾਂਮੇ ਦੀਆਂ ਤਾਰੀਫਾਂ ਕਰ ਰਹੀਆਂ ਨੇ। ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਭਗਵੰਤ ਮਾਨ ਦੇ ਵਿਰੋਧ ਪ੍ਰਦਰਸ਼ਨ ਨੂੰ ਸਹੀ ਠਹਿਰਾਉਂਦਿਆਂ, ਪ੍ਰਧਾਨ ਮੰਤਰੀ ਮੋਦੀ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਨੇ।  

Click to comment

Leave a Reply

Your email address will not be published. Required fields are marked *

Most Popular

To Top