News

ਕਿਸਾਨਾਂ ਨੇ ਪੁੱਟ ਸੁਟੇ ਪੰਡਾਲ, ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਖਿਦੇੜੀ ਮਹਾਪੰਚਾਇਤ

ਕਿਸਾਨਾਂ ਨੂੰ ਭਾਜਪਾ ਤੇ ਗੁੱਸਾ ਇਸ ਕਦਰ ਹੈ ਕਿ ਭਾਜਪਾ ਦੇ ਜਿੱਥੇ ਕਿਤੇ ਵੀ ਧਰਨੇ ਜਾਂ ਰੈਲੀ ਹੁੰਦੀ ਹੈ ਕਿਸਾਨ ਹੱਲਾ ਬੋਲਣ ਪਹੁੰਚ ਜਾਂਦੇ ਹਨ। ਐਤਵਾਰ ਨੂੰ ਹਰਿਆਣਾ ਵਿੱਚ ਕਿਸਾਨ ਹਿੰਸਕ ਹੋ ਗਏ ਤੇ ਗੁੱਸੇ ਵਿੱਚ ਭਾਜਪਾ ਸਰਕਾਰ ਵੱਲੋਂ ਕਰਵਾਈ ਜਾ ਰਹੀ ਮਹਾਪੰਚਾਇਤ ਦੇ ਪੰਡਾਲ ਉਪਰ ਕਬਜ਼ਾ ਕਰ ਲਿਆ।

ਕਿਸਾਨਾਂ ਨੇ ਪਲਾਂ ਵਿੱਚ ਹੀ ਪੰਡਾਲ ਨੂੰ ਤਬਾਹ ਕਰ ਦਿੱਤਾ। ਕਿਸਾਨਾਂ ਸਾਹਮਣੇ ਪੁਲਿਸ ਦੀ ਕੋਈ ਪੇਸ਼ ਨਾ ਚੱਲੀ। ਭਾਜਪਾ ਵਰਕਰਾਂ ਨੇ ਵੀ ਕਿਸਾਨਾਂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਦੇ ਗੁੱਸੇ ਸਾਹਮਣੇ ਕੋਈ ਨਾ ਖੜ੍ਹ ਸਕਿਆ।

ਦਰਅਸਲ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਐਤਵਾਰ ਨੂੰ ਕਰਨਾਲ ਦੇ ਨੇੜਲੇ ਪਿੰਡ ਵਿੱਚ ਫੇਰੀ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਰਨਾਲ ਨੇੜੇ ਟੋਲ ਪਲਾਜ਼ਾ ਤੇ ਕਿਸਾਨਾਂ ਨੂੰ ਖਦੇੜਣ ਲਈ ਹੰਝੂ ਗੈਸ ਦੇ ਗੋਲੇ ਦਾਗੇ। ਪੁਲਿਸ ਨੇ ਕਿਸਾਨਾਂ ਤੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੋਛਾੜਾਂ ਵੀ ਕੀਤੀਆਂ ਹਨ ਜੋ ਕੈਮਲਾ ਪਿੰਡ ਵਿੱਚ ਦਾਖਲ ਹੋਣਾ ਚਾਹੁੰਦੇ ਸੀ।

ਇਸ ਮਗਰੋਂ ਕਿਸਾਨ ਗੁੱਸੇ ਵਿੱਚ ਆ ਗਏ ਤੇ ਉਹਨਾਂ ਨੇ ਪੰਡਾਲ ਹੀ ਪੁੱਟ ਸੁੱਟਿਆ। ਦਸ ਦਈਏ ਕਿ ਮੁਖ ਮੰਤਰੀ ਨੇ ਪਿੰਡ ਵਿੱਚ ਕਿਸਾਨ ਇਕੱਠ ਵਿੱਚ ਸ਼ਾਮਲ ਹੋਣਾ ਸੀ ਤੇ ਪਿਛਲੇ ਸਾਲ ਸਤੰਬਰ ਵਿੱਚ ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਦੇ ਫ਼ਾਇਦਿਆਂ ਦੀ ਗੱਲ ਕਰਨੀ ਸੀ।

ਸ਼ੁੱਕਰਵਾਰ ਨੂੰ, ਸਥਾਨਕ ਪ੍ਰਦਰਸ਼ਨਕਾਰੀਆਂ ਨੇ ਪਿੰਡ ਵਾਸੀਆਂ ਤੇ ਸਥਾਨਕ ਭਾਜਪਾ ਵਰਕਰਾਂ ਨਾਲ ਝੜਪ ਕੀਤੀ, ਜੋ ਇਸ ਯਾਤਰਾ ਨੂੰ ਪ੍ਰਮੋਟ ਕਰ ਰਹੇ ਸੀ। ਟਕਰਾਅ ਦੀ ਸਥਿਤੀ ਉਦੋਂ ਸ਼ੁਰੂ ਹੋਈ ਜਦੋਂ ਪਿੰਡ ਵਾਸੀਆਂ ਨੇ ਕਿਸਾਨਾਂ ਨੂੰ ਆਪਣਾ ਵਿਰੋਧ ਦਰਜ ਕਰਾਉਣ ਲਈ ਪਿੰਡ ਵਿੱਚ ਦਾਖਲ ਨਹੀਂ ਹੋਣ ਦਿੱਤਾ।

Click to comment

Leave a Reply

Your email address will not be published. Required fields are marked *

Most Popular

To Top