ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ, ਮੰਗਾਂ ਨਾ ਮੰਨਣ ’ਤੇ ਲਿਆ ਜਾਵੇਗਾ ਐਕਸ਼ਨ

 ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ, ਮੰਗਾਂ ਨਾ ਮੰਨਣ ’ਤੇ ਲਿਆ ਜਾਵੇਗਾ ਐਕਸ਼ਨ

ਕਿਸਾਨ ਜੱਥੇਬੰਦੀਆਂ ਨੇ ਦਿੱਲੀ ਵਿੱਚ ਤਾਂ ਆਪਣਾ ਧਰਨਾ ਮੁਲਤਵੀ ਕਰ ਦਿੱਤਾ ਹੈ। ਪਰ ਪੰਜਾਬ ਵਿੱਚ ਅਜੇ ਜਾਰੀ ਹੈ। ਕਿਸਾਨ ਲੀਡਰਾਂ ਨੇ ਸਪੱਸ਼ਟ ਕੀਤਾ ਕਿ ਜੇ ਕੇਂਦਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਫਿਰ ਤੋਂ ਵਿੱਢਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਤੇ ਦਬਾਅ ਪਾਇਆ ਜਾਵੇਗਾ ਤਾਂ ਜੋ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।

Farmer-unions are planning for a street protest on May 08 against Covid  lockdown

ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਨੂੰਨ ਵਾਪਸ ਲੈਣ ਤੇ ਕਿਸਾਨਾਂ ਦੀਆਂ ਹੋਰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦੇਣ ਤੋਂ ਬਾਅਦ ਹੀ ਕਿਸਾਨੀ ਸੰਘਰਸ਼ ਮੁਲਤਵੀ ਕੀਤਾ ਗਿਆ ਹੈ। ਜੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਬਾਕੀ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਪੰਜਾਬ ਸਮੇਤ ਦਿੱਲੀ ਦੀਆਂ ਬਰੂਹਾਂ ਤੇ ਦੁਬਾਰਾ ਸੰਘਰਸ਼ ਵਿੱਢਿਆ ਜਾਵੇਗਾ।

ਰਾਜੇਵਾਲ ਨੇ ਕਿਹਾ ਕਿ ਗੁਆਂਢੀ ਸੂਬਿਆਂ ਦਾ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਕਿਸਾਨਾਂ ਦੀ ਏਕਤਾ ਨਵੀਂ ਪੀੜ੍ਹੀ ਲਈ ਰਾਹ ਦਸੇਰੀ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਇਹ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਸੀ ਬਲਕਿ ਸਮੁੱਚੇ ਦੇਸ਼ ਵਾਸੀਆਂ ਦੀ ਸਾਂਝੀ ਲੜਾਈ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਲੋਕ ਰੋਹ ਅੱਗੇ ਝੁਕਣਾ ਪਿਆ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਸਮਝ ਲੈਣਾ ਚਾਹੀਦਾ ਕਿ ਉਨ੍ਹਾਂ ਦਾ ਸੰਘਰਸ਼ ਅਜੇ ਖਤਮ ਨਹੀਂ ਹੋਇਆ। ਕੇਂਦਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨਾਲ ਲੜਾਈ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਪੀੜਤ ਪਰਿਵਾਰਾਂ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਕਰਜ਼ੇ ਮੁਆਫ਼ੀ ਵਰਗੇ ਮੁੱਦੇ ਜਿਉਂ ਦੇ ਤਿਉਂ ਖੜ੍ਹੇ ਹਨ।

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰੀ ਹਕੂਮਤ ਵਾਂਗ ਹੁਣ ਪੰਜਾਬ ਦੀ ਚੰਨੀ ਸਰਕਾਰ ’ਤੇ ਵੀ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਦਬਾਅ ਪਾਇਆ ਜਾਵੇਗਾ।

Leave a Reply

Your email address will not be published.