Punjab

ਕਿਸਾਨਾਂ ਨੇ ਪੱਟੜੀਆਂ ’ਤੇ ਲਗਾਏ ਧਰਨੇ, 3 ਦਿਨ ਨਹੀਂ ਚੱਲੇਗੀ ਕੋਈ ਰੇਲ

ਅੱਜ ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਨੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। 25 ਸਤੰਬਰ ਨੂੰ ਪੰਜਾਬ ਬੰਦ ਰਹੇਗਾ। ਇਹ ਵੀ ਖਬਰ ਮਿਲੀ ਹੈ ਕਿ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ 1 ਅਕਤੂਬਰ ਨੂੰ ਰੇਲਾਂ ਦਾ ਚੱਕਾ ਜਾਮ ਕਰ ਰਹੇ ਹਨ।

ਬੇਸ਼ੱਕ ਕਿਸਾਨਾਂ ਨੇ ਸਿਆਸੀ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੱਕਾ ਜਾਮ ਦੇ ਪ੍ਰੋਗਰਾਮ ਤੋਂ ਦੂਰ ਰਹਿਣ ਪਰ ਸਿਆਸੀ ਪਾਰਟੀਆਂ ਨਾਲ ਜੁੜੇ ਕਿਸਾਨ ਖੁੱਲ੍ਹ ਕੇ ਕਿਸਾਨਾਂ ਨਾਲ ਖੜ੍ਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਚਾਹੇ ਕਿਸੇ ਵੀ ਪਾਰਟੀ ਨਾਲ ਜੁੜੇ ਹੋਣ ਪਰ ਉਹ ਪਹਿਲਾਂ ਕਿਸਾਨ ਹਨ।

ਇਹ ਵੀ ਪੜ੍ਹੋ: ਕਿਸਾਨਾਂ ਨੇ ਕਰਤਾ ਐਲਾਨ, 25 ਸਤੰਬਰ ਨੂੰ ਪੰਜਾਬ ਦੇ ਨਾਲ ਭਾਰਤ ਵੀ ਬੰਦ

ਇਸ ਲਈ ਉਹ ਕਿਸਾਨ ਸੰਘਰਸ਼ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਧਰ, ਕਿਸਾਨਾਂ ਵੱਲੋਂ 48 ਘੰਟਿਆਂ ਲਈ ਰੇਲਾਂ ਰੋਕਣ ਦੇ ਕੀਤੇ ਐਲਾਨ ਕਰਕੇ ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਗੱਡੀਆਂ ਰੱਦ ਕਰ ਦਿੱਤੀਆਂ ਹਨ। ਇਸ ਲਈ ਅਗਲੇ ਤਿੰਨ ਦਿਨ ਪੰਜਾਬ ਵੱਲ ਕੋਈ ਰੇਲ ਗੱਡੀ ਨਹੀਂ ਆਏਗੀ।

ਇਹ ਵੀ ਪੜ੍ਹੋ: ਕਿਸਾਨਾਂ ਵੱਲੋਂ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਪੱਟੜੀਆਂ ਜਾਮ ਕਰਨ ਦਾ ਐਲਾਨ

ਖੇਤੀ ਬਿੱਲਾਂ ਖ਼ਿਲਾਫ਼ ਮੈਦਾਨ ਵਿੱਚ ਉਤਰੀਆਂ ਢਾਈ ਦਰਜਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ‘ਚ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪਾਸ ਕੀਤੇ ਗਏ ਖੇਤੀ ਬਿੱਲ ਵਾਪਸ ਲਵੇ ਨਹੀਂ ਤਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਲਈ ਤਿਆਰ ਰਹੇ।

ਕਿਸਾਨਾਂ ਦੇ ਭਾਰੀ ਰੋਸ ਨੂੰ ਦੇਖਦੇ ਹੋਏ ਕੇਂਦਰ ਅਤੇ ਰਾਜ ਸਰਕਾਰਾਂ ਵੱਡੇ ਪੱਧਰ ਤੇ ਪੁਲਿਸ ਪ੍ਰਬੰਧ ਕਰ ਰਹੀਆਂ ਹਨ। ਕਿਸਾਨ ਨੇਤਾਵਾਂ ਮੁਤਾਬਕ ਇਸ ਪੁਲਿਸ ਪ੍ਰਬੰਧ ਵਿਚਾਲੇ ਰਾਸ਼ਟਰੀ ਰਾਜ ਮਾਰਗ ਅਤੇ ਰੇਲ ਰੂਟ ਜਾਮ ਕੀਤੇ ਜਾ ਸਕਦੇ ਹਨ। ਜੇ ਸਰਕਾਰ ਨੇ ਉਨ੍ਹਾਂ ਨੂੰ ਰੋਕਣ ਜਾਂ ਕਿਸਾਨਾਂ ‘ਤੇ ਜ਼ੋਰ ਇਸਤੇਮਾਲ ਕਰਨ ਵਰਗਾ ਕੋਈ ਕਦਮ ਚੁੱਕਿਆ ਤਾਂ ਕੇਂਦਰ ਅਤੇ ਸਬੰਧਿਤ ਰਾਜ ਸਰਕਾਰ ਨੂੰ ਉਸ ਦਾ ਖਾਮਿਆਜਾ ਭੁਗਤਣਾ ਪਵੇਗਾ।

ਦੇਸ਼ ਦੇ ਵੱਡੇ ਕਿਸਾਨ ਸੰਗਠਨ ਸੰਪੂਰਣ ਭਾਰਤੀ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏ.ਆਈ.ਕੇ.ਐੱਸ.ਸੀ.ਸੀ.) ਦੇ ਕਨਵੀਨਰ ਸਰਦਾਰ ਵੀ.ਐੱਮ. ਸਿੰਘ ਦਾ ਕਹਿਣਾ ਹੈ ਕਿ ਪਹਿਲਾਂ ਕੁੱਝ ਲੋਕਾਂ ਨੇ ਮੀਡੀਆ ‘ਚ ਇਹ ਖ਼ਬਰ ਫੈਲਾ ਦਿੱਤੀ ਸੀ ਕਿ ਇਹ ਅੰਦੋਲਨ ਤਾਂ ਤਿੰਨ-ਚਾਰ ਸੂਬਿਆਂ ਦਾ ਹੈ।



Click to comment

Leave a Reply

Your email address will not be published. Required fields are marked *

Most Popular

To Top