News

ਕਿਸਾਨਾਂ ਨੇ ਬੈਠਕ ਨੂੰ ਲੈ ਕੇ ਕਹੀ ਵੱਡੀ ਗੱਲ

ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਸੱਦਾ ਤਾਂ ਆਇਆ ਹੈ ਪਰ ਅਧੂਰਾ। ਦਿੱਲੀ ਵਿੱਚ ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸੱਕਤਰ ਸੁਖਵਿੰਦਰ ਸਭਰਾਂ ਨੇ ਕਿਹਾ ਹੈ ਕਿ ਦੇਸ਼ ਵਿੱਚ ਕਿਸਾਨਾਂ ਦੇ 500 ਤੋਂ ਵੱਧ ਜਥੇਬੰਦੀਆਂ ਹਨ, ਪਰ ਸਰਕਾਰ ਨੇ ਸਿਰਫ 32 ਧਿਰਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।

ਬਾਕੀ ਗਰੁੱਪਾਂ ਨੂੰ ਸਰਕਾਰ ਵੱਲੋਂ ਨਹੀਂ ਬੁਲਾਇਆ ਗਿਆ। ਜਦੋਂ ਤੱਕ ਸਾਰੇ ਸਮੂਹਾਂ ਨੂੰ ਬੁਲਾਇਆ ਨਹੀਂ ਜਾਂਦਾ ਅਸੀਂ ਗੱਲਬਾਤ ਨਹੀਂ ਕਰਾਂਗੇ। ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ।

ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਅੱਜ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ ‘ਚ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਣ ਦੇ ਆਸਾਰ ਹਨ।  

ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ।

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਅੱਜ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ ‘ਚ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਣ ਦੇ ਆਸਾਰ ਹਨ।

Click to comment

Leave a Reply

Your email address will not be published. Required fields are marked *

Most Popular

To Top