News

ਕਿਸਾਨਾਂ ਨੇ ਬੱਸ ਸਟੈਂਡ ‘ਤੇ ਲਗਾਏ ‘ਕਾਲੀ ਦੀਵਾਲੀ’ ਦੇ ਪੋਸਟਰ

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਕੀਤਾ ਜਾ ਰਿਹਾ ਸੰਘਰਸ਼ ਅਜੇ ਵੀ ਜਾਰੀ ਹੈ। ਸੰਘਰਸ਼ ਦੌਰਾਨ ਕਿਸਾਨਾਂ ਵੱਲੋਂ ਦੁਸਹਿਰੇ ‘ਤੇ ਰਾਵਣ ਦੀ ਥਾਂ ਮੋਦੀ ਦੇ ਪੁਤਲੇ ਸਾੜੇ ਗਏ। ਉੱਥੇ ਹੀ ਹੁਣ ਕਿਸਾਨਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਅੰਮ੍ਰਿਤਸਰ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਸ ਸਟੈਂਡ ‘ਤੇ ਕੇਂਦਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇੰਨਾ ਹੀ ਨਹੀਂ ਕਿਸਾਨ ਆਗੂਆਂ ਵੱਲੋਂ ਬੱਸਾਂ ‘ਤੇ ‘ਕਾਲੀ ਦੀਵਾਲੀ’ ਦੇ ਪੋਸਟਰ ਲਗਾ ਕੇ ਸਰਕਾਰ ਪ੍ਰਤੀ ਰੋਸ ਜ਼ਾਹਰ ਕੀਤਾ ਗਿਆ ਹੈ।

ਇਸ ਮੌਕੇ ‘ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹੈ ਕਿ ਉਹਨਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਪੰਜਾਬ ਵਾਸੀਆਂ ਨੂੰ ਵੀ ਕਿਸਾਨਾਂ ਦਾ ਸਾਥ ਦੇਣ ਦੀ ਲੋੜ ਹੈ। ਸਰਵਣ ਸਿੰਘ ਪੰਧੇਰ ਨੇ ਸਾਫ਼ ਕੀਤਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੋਦੀ ਸਰਕਾਰ ਕਿਸਾਨ ਵਿਰੋਧੀ ਬਿੱਲ ਨੂੰ ਰੱਦ ਜਾਂ ਵਾਪਿਸ ਨਹੀਂ ਲੈਂਦੀ।

ਇਸ ਸੰਘਰਸ਼ ਦੌਰਾਨ ਰੋਡਵੇਜ਼ ਯੂਨੀਅਨ ਵੱਲੋਂ ਵੀ ਕਿਸਾਨਾਂ ਦਾ ਸਾਥ ਦਿੱਤਾ ਗਿਆ ਹੈ ਅਤੇ ਨਾਲ ਹੀ ਉਹਨਾਂ ਵੱਲੋਂ ਆਖਰੀ ਸਾਹ ਤੱਕ ਇਸ ਸੰਘਰਸ਼ ‘ਚ ਕਿਸਾਨਾਂ ਦਾ ਸਾਥ ਦੇਣ ਦੀ ਗੱਲ ਆਖੀ। ਦੱਸ ਦਈਏ ਕਿ ਕਿਸਾਨਾਂ ਵੱਲੋਂ ਲਗਾਤਾਰ ਆਪਣੇ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਇੱਥੋਂ ਤੱਕ ਕਿ ਹਰ ਵਰਗ ਕਿਸਾਨਾਂ ਦੇ ਹੱਕ ‘ਚ ਡੱਟਿਆ ਹੋਇਆ ਹੈ। ਪੰਜਾਬ ਦੇ ਲੀਡਰਾਂ ਵੱਲੋਂ ਵੀ ਕਿਸਾਨਾਂ ਦੇ ਹੱਕ ‘ਚ ਡੱਟੇ ਰਹਿਣ ਦੀ ਗੱਲ ਆਖੀ ਜਾ ਰਹੀ ਹੈ। ਫਿਲਹਾਲ ਕਿਸਾਨਾਂ ਵੱਲੋਂ ਕੇਂਦਰ ਵਿਰੁੱਧ ਕੀਤਾ ਜਾ ਰਿਹਾ ਸੰਘਰਸ਼ ਕੀ ਰੰਗ ਲੈ ਕੇ ਆਉਂਦਾ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Click to comment

Leave a Reply

Your email address will not be published. Required fields are marked *

Most Popular

To Top