News

ਕਿਸਾਨਾਂ ਨੇ ਭਾਜਪਾ ਆਗੂ ਨੂੰ ਲਾ ਲਿਆ ਅੱਗੇ, ਭਜਾ-ਭਜਾ ਕੇ ਕੀਤਾ ਵਿਰੋਧ

ਖੇਤੀ ਕਾਨੂੰਨਾਂ ਕਾਰਨ ਭਾਜਪਾ ਆਗੂਆਂ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਆਏ ਦਿਨ ਭਾਜਪਾ ਆਗੂ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਹਰਿਆਣਾ ਦੇ ਕਰੂਕਸ਼ੇਤਰ ਤੋਂ ਸਾਹਮਣੇ ਆਇਆ ਜਿੱਥੇ ਕਿਸਾਨਾਂ ਨੇ ਇੱਕ ਸਮਾਗਮ ਨੂੰ ਸੰਬੋਧਨ ਕਰਨ ਆਏ ਭਾਜਪਾ ਆਗੂਆਂ ਦਾ ਇੰਨਾ ਤਿੱਖਾ ਵਿਰੋਧ ਕੀਤਾ ਕਿ ਭਾਜਪਾ ਆਗੂ ਜੈ ਪਾਲ ਸਿੰਘ ਨੂੰ ਗਲੀਆਂ ਰਾਹੀ ਭੱਜਣ ਨੂੰ ਮਜ਼ਬੂਰ ਕਰ ਦਿੱਤਾ।

ਜੈ ਪਾਲ ਸਿੰਘ ਹਰਿਆਣਾ ਵਿਮੁਕਤ ਘੁਮੰਤ ਵਿਕਾਸ ਬੋਰਡ ਦੇ ਵਾਈਸ ਚੇਅਰਮੈਨ ਹਨ। ਜਿਸ ਨੂੰ ਕਿਸਾਨਾਂ ਨੇ ਘੇਰਾ ਪਾ ਕਿ ਭਾਜਪਾ ਖਿਲਾਫ਼ ਤਿੱਖਾ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਕਿਸਾਨਾਂ ਵੱਲੋਂ ਸੰਘਰਸ਼ ਦੇ ਪਹਿਲੇ ਦਿਨ ਤੋਂ ਹੀ ਐਲਾਨ ਕੀਤਾ ਹੋਇਆ ਹੈ ਕਿ ਜਿੰਨਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਉਨਾਂ ਸਮਾਂ ਭਾਜਪਾ ਆਗੂਆਂ ਨੂੰ ਕੋਈ ਵੀ ਪ੍ਰੋਗਰਾਮ ਨਹੀਂ ਕਰਨ ਦਿੱਤਾ ਜਾਵੇ।

ਜਿਸ ਦੇ ਚੱਲਦਿਆਂ ਆਏ ਦਿਨ ਕੋਈ ਨਾ ਕੋਈ ਭਾਜਪਾ ਆਗੂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਇਹ ਵਿਰੋਧ ਮਹਿਜ਼ ਹਰਿਆਣਾ ‘ਚ ਹੀ ਨਹੀਂ ਸਗੋਂ ਦੇਸ਼ ਭਰ ‘ਚ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਅਤੇ ਭਾਜਪਾ ਆਗੂਆਂ ਨੂੰ ਕਿਸਾਨਾਂ ਵੱਲੋਂ ਕੋਈ ਵੀ ਪ੍ਰੋਗਰਾਮ ਨਹੀਂ ਕਰਨ ਦਿੱਤਾ ਜਾ ਰਿਹਾ ਹੈ।

Click to comment

Leave a Reply

Your email address will not be published. Required fields are marked *

Most Popular

To Top