News

ਕਿਸਾਨਾਂ ਨੇ ਰਾਜਭਵਨ ਦੇ ਬਾਹਰ ਕੀਤਾ ਪ੍ਰਦਰਸ਼ਨ, ਪੁਲਿਸ ਨੇ ਰੋਕਿਆ

ਅੱਜ ਕਿਸਾਨਾਂ ਵੱਲੋਂ ਯੂਕਰੇਨ ਅਤੇ ਭਾਖੜਾ ਬਿਆਸ ਮੈਨਜਮੈਂਟ ਬੋਰਡ ਮੁੱਦੇ ਨੂੰ ਲੈ ਕੇ ਰਾਜ ਭਵਨ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਇਹਨਾਂ ਮਾਮਲਿਆਂ ਸਬੰਧੀ ਰਾਜਪਾਲ ਨਾਲ ਮੁਲਾਕਾਤ ਕਰਨੀ ਸੀ ਅਤੇ ਮੰਗ ਪੱਤਰ ਸੌਂਪਣਾ ਸੀ ਪਰ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨੂੰ ਪਹਿਲਾਂ ਹੀ ਰੋਕ ਲਿਆ ਗਿਆ।

farmers protest

ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨਾਲ 22 ਜੱਥੇਬੰਦੀਆਂ ਦੇ ਆਗੂ ਮੌਜੂਦ ਹਨ ਅਤੇ ਉਹ ਸਭ ਨੂੰ ਨਾਲ ਲੈ ਕੇ ਰਾਜਪਾਲ ਨਾਲ ਮੁਲਾਕਾਤ ਕਰਨੀ ਚਾਹੁੰਦੇ ਹਨ ਪਰ ਪੁਲਸ ਵੱਲੋਂ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ।

ਇਸ ਨੂੰ ਲੈ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪੁਲਸ ਨਾਲ ਬਹਿਸਬਾਜ਼ੀ ਵੀ ਹੋਈ। ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ ਉਹ ਆਪਣੇ ਸਾਰੇ ਸਾਥੀਆਂ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਕਿਸੇ ਨੂੰ ਵੀ ਬਾਹਰ ਛੱਡ ਕੇ ਨਹੀਂ ਜਾਣਗੇ ਪਰ ਪੁਲਿਸ ਵੱਲੋਂ ਉਹਨਾਂ ਨੂੰ ਰੋਕ ਲਿਆ ਗਿਆ।

Click to comment

Leave a Reply

Your email address will not be published.

Most Popular

To Top