ਕਿਸਾਨਾਂ ਨੇ ਰੋਪੜ-ਚੰਡੀਗੜ੍ਹ ਮਾਰਗ, ਸੋਲਖੀਆਂ ਟੋਲ ਪਲਾਜ਼ਾ ਤੇ ਨੈਸ਼ਨਲ ਹਾਈਵੇਅ ਕੀਤਾ ਜਾਮ

ਹਰਿਆਣਾ ਵਿੱਚ ਕਿਸਾਨਾਂ ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦਾ ਸੇਕ ਪੰਜਾਬ ਪਹੁੰਚ ਚੁੱਕਿਆ ਹੈ। ਰੂਪਨਗਰ ਵਿੱਚ ਕਿਸਾਨਾਂ ਨੇ ਰੋਪੜ-ਚੰਡੀਗੜ੍ਹ ਮਾਰਗ ਤੇ ਸੋਲਖੀਆਂ ਟੋਲ ਪਲਾਜ਼ਾ ਤੇ ਨੈਸ਼ਨਲ ਹਾਈਵੇ 205 ਨੂੰ ਜਾਮ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਦੇ ਵੱਲੋਂ ਹਰਿਆਣਾ ਦੀ ਭਾਜਪਾ ਸਰਕਾਰ ਅਤੇ ਪੁਲਸ ਦੇ ਖਿਲਾਫ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਪ੍ਰਦਰਸ਼ਨ ਦੌਰਾਨ ਜਾਮ ‘ਚ ਫਸੇ ਲੋਕਾਂ ਨੇ ਵੀ ਕਿਸਾਨਾਂ ਦਾ ਸਾਥ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਸ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਨਾਲ ਇੰਨਾ ਮਾੜਾ ਸਲੂਕ ਕੀਤ ਜਾਵੇ। ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਲਾਠੀਚਾਰਜ ਦੀ ਜਾਮ ‘ਚ ਫਸੇ ਲੋਕਾਂ ਦੇ ਵੱਲੋਂ ਵੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਗਈ।
ਦੱਸ ਦਈੲ ਕਿ ਅੱਜ ਕਰਨਾਲ ‘ਚ ਕਿਸਾਨਾਂ ਵੱਲੋਂ ਮਨੋਹਰ ਲਾਲ ਖੱਟਰ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ ਜਿਸ ਵਿੱਚ ਕਿਸਾਨ ਜ਼ਖਮੀ ਹੋ ਗਏ। ਅਜਿਹੇ ‘ਚ ਹੁਣ ਕਿਸਾਨਾਂ ਵੱਲੋਂ ਜਾਮ ਲਗਾ ਕੇ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
