ਕਿਸਾਨਾਂ ਨੇ ਲਿਖੀ ਕੇਂਦਰ ਨੂੰ ਚਿੱਠੀ, ਕੀਤੀ ਇਹ ਮੰਗ

ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਕਿਸਾਨਾਂ ਦੇ ਲੀਡਰਾਂ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਚਿੱਠੀ ਲਿਖ ਕੇ ਸਰਕਾਰ ਨੂੰ ਨਵੇਂ ਖੇਤੀ ਕਾਨੂੰਨ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਤੇ ਕਿਸਾਨਾਂ ਦੀ ਏਕਤਾ ਭੰਗ ਕਰਨ ਲਈ ਫੁੱਟ ਪਾਉ ਏਜੰਡੇ ਵਿੱਚ ਸ਼ਾਮਲ ਨਹੀਂ ਹੋਣ ਦੀ ਮੰਗ ਕੀਤੀ ਹੈ।

ਇਹ ਚਿੱਠੀ ਖੇਤੀ ਕਾਨੂੰਨਾਂ ਤੇ ਜਾਰੀ ਵਿਵਾਦ ਦੂਰ ਕਰਨ ਲਈ ਕੇਂਦਰ ਤੇ ਕਿਸਾਨ ਲੀਡਰਾਂ ਦੇ ਵਿਚ ਹੋਣ ਵਾਲੀ ਅਗਲੇ ਦੌਰ ਦੀ ਗੱਲਬਾਤ ਤੋਂ ਇੱਕ ਦਿਨ ਪਹਿਲਾਂ ਲਿਖਿਆ ਗਿਆ ਸੀ। ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਕੋਆਰਡੀਨੇਸ਼ਨ ਕਮੇਟੀ ਨੇ ਚਿੱਠੀ ਵਿੱਚ ਕਿਹਾ ਕਿ ਉਹ ਕਿਸਾਨ ਅੰਦੋਲਨ ਸਬੰਧੀ ਕਿਸੇ ਵੀ ਵੰਡਣ ਵਾਲੇ ਏਜੰਡੇ ਵਿੱਚ ਸ਼ਾਮਲ ਨਾ ਹੋਣ ਦੀ ਮੰਗ ਕਰਦੇ ਹਨ।
ਚਿੱਠੀ ਮੁਤਾਬਕ ਲੀਡਰਾਂ ਨੇ ਕੇਂਦਰ ਤੋਂ ਇਹ ਯਕੀਨੀ ਕਰਨ ਦੀ ਮੰਗ ਕੀਤੀ ਕਿ ਵੱਖ-ਵੱਖ ਕਿਸਾਨ ਜੱਥੇਬੰਦੀਆਂ ਤੇ ਉਹਨਾਂ ਦੇ ਗਠਜੋੜ ਦੇ ਪ੍ਰਤੀਨਿਧੀ ਕਿਸਾਨ ਤੈਅ ਕਰਨ ਦਾ ਨਾ ਕਿ ਸਰਕਾਰ ਤੈਅ ਕਰੇ ਤੇ ਇਸ ਮੋਰਚੇ ਦੀ ਅਗਵਾਈ ਕਰ ਰਹੇ ਆਲ ਇੰਡੀਆ ਗਠਜੋੜ ਨੂੰ ਚਰਚਾ ਵਿੱਚ ਨੁਮਾਇੰਦਗੀ ਮਿਲੇ।
ਕਿਸਾਨ ਅਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਅੰਦੋਲਨ ਵਿੱਚ ਡਟੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਇਕ ਵਫ਼ਦ ਅੱਜ ਖੇਤੀ ਮੰਤਰੀ ਨੂੰ ਮਿਲੇਗਾ। ਉਹਨਾਂ ਕਿਹਾ ਕਿ ਸਰਕਾਰ ਚਾਹੇ ਤਾਂ ਕਿਸਾਨਾਂ ਦੇ ਮੁੱਦਿਆਂ ਨੂੰ ਸੁਲਝਾ ਸਕਦੀ ਹੈ।
ਦੇਸ਼ਭਰ ਦੇ ਸਾਰੇ ਕਿਸਾਨ ਸੰਗਠਨਾਂ ਨੂੰ ਅੰਦੋਲਨ ਦੇ ਲਈ ਸੜਕਾਂ ਤੇ ਉਤਰਨਾ ਚਾਹੀਦ ਹੈ। ਕੇਂਦਰ ਸਰਕਾਰ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪ੍ਰਤੀਨਿਧੀਆਂ ਵਿਚਾਲੇ ਦੂਜੇ ਗੇੜ ਦੀ ਗੱਲਬਾਤ ਤੋਂ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਰੇਲ ਮੰਤਰੀ ਪੀਊਸ਼ ਗੋਇਲ ਨਾਲ ਬੈਠਕ ਕੀਤੀ।
