News

ਕਿਸਾਨਾਂ ਨੇ ਸੀਐਮ ਚੰਨੀ ਦੇ ਪਾੜੇ ਪੋਸਟਰ, ਤਸਵੀਰਾਂ ’ਤੇ ਮਲਿਆ ਕਾਲਾ ਤੇਲ

ਸਿਆਸੀ ਪਾਰਟੀਆਂ ਨੂੰ ਲੈ ਕੇ ਕਿਸਾਨਾਂ ਵਿੱਚ ਰੋਹ ਵਧਦਾ ਜਾ ਰਿਹਾ ਹੈ। ਕਿਸਾਨਾਂ ਨੇ ਅੱਜ ਪੰਜਾਬ ਸਰਕਾਰ ਦੇ ਫਲੈਕਸਾਂ ਤੇ ਹਮਲਾ ਬੋਲਦਿਆਂ ਬੱਸਾਂ ਤੇ ਲੱਗੇ ਮੁੱਖ ਮੰਤਰੀ ਚੰਨੀ ਦੀਆਂ ਤਸਵੀਰਾਂ ਤੇ ਕਾਲੇ ਤੇਲ ਵਾਲੇ ਬੁਰਸ਼ ਫੇਰ ਦਿੱਤੇ। ਇਸ ਕੰਮ ਵਿੱਚ ਜੁਟੇ ਕਰੀਬ 200 ਕਿਸਾਨਾਂ ਦੇ ਕਾਫ਼ਲੇ ਨੇ ਸ਼ਹਿਰਾਂ ਵਿੱਚ ਲੱਗੇ ਹੋਰਡਿੰਗਾਂ ਨੂੰ ਵੀ ਫਾੜ ਦਿੱਤਾ।

ਮਿਲੀ ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਾਲੇ ਪ੍ਰਦਰਸ਼ਨਕਾਰੀਆਂ ਨੇ ਜਨਤਕ ਥਾਵਾਂ ਤੇ ਬੱਸਾਂ ਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਰਸਾਉਂਦੇ ਫਲੈਕਸਾਂ ਨੂੰ ਪਾੜ ਦਿੱਤਾ।

ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਤੇ ਗੁਲਾਬੀ ਸੁੰਢੀ ਦੀ ਲਪੇਟ ਵਿੱਚ ਆਈਆਂ ਫ਼ਸਲਾਂ ਦਾ ਮੁਆਵਜ਼ਾ ਤਾਂ ਸਰਕਾਰ ਨੇ ਦਿੱਤਾ ਨਹੀਂ ਪਰ ਇਸ ਫੋਕੀ ਸ਼ੌਹਰਤ ਲਈ ਪ੍ਰਚਾਰ ਫਲੈਕਸ ਲਾ ਕੇ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ, ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ 29 ਅਕਤੂਬਰ ਤੱਕ ਮੁਕੰਮਲ ਕਰ ਲਈ ਜਾਵੇ।

Click to comment

Leave a Reply

Your email address will not be published.

Most Popular

To Top