ਕਿਸਾਨਾਂ ਨੇ ਸੀਨੀਅਰ ਭਾਜਪਾ ਲੀਡਰ ਤਰੁਣ ਚੁੱਘ ਨੂੰ ਘੇਰਿਆ

ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦਾ ਹਰ ਬੱਚਾ-ਬੱਚਾ ਰੱਦ ਕਰਾਉਣ ਲਈ ਸੰਘਰਸ਼ ਕਰ ਰਿਹਾ ਹੈ। ਕਿਸਾਨਾਂ ਵੱਲੋਂ ਕਈ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕੀਤਾ ਗਏ ਘਿਰਾਓ ਦੇ ਐਲਾਨ ਤਹਿਤ ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਘੇਰਾ ਪਾਇਆ ਹੈ।
ਕਿਸਾਨਾਂ ਨੇ ਰਾਜਾਸਾਂਸੀ ਨੇੜੇ ਰਜਿੰਦਰ ਮੋਹਨ ਸਿੰਘ ਛੀਨਾ ਦੇ ਫਾਰਮ ਤੇ ਰੱਖੀ ਗਈ ਮੀਟਿੰਗ ਵਿੱਚ ਤਰੁਣ ਚੁੱਘ ਨੂੰ ਘੇਰਾ ਪਾਇਆ ਹੈ। ਕਿਸਾਨਾਂ ਨੇ ਫਾਰਮ ਤੇ ਹੀ ਭਾਜਪਾ ਆਗੂ ਤਰੁਣ ਚੁੱਘ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦਿੱਲੀ ਪੁਲਿਸ ਨੇ ਦਿੱਲੀ ਇੰਡੀਆ ਗੇਟ ਦੇ ਆਸ-ਪਾਸ ਲਗਾਈ 144 ਧਾਰਾ
ਉਧਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ 1 ਅਕਤੂਬਰ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕਿਸਾਨਾਂ ਨੇ ਰੇਲ ਟਰੈਕਾਂ ’ਤੇ ਕੀਤੀ ਪੱਕੀ ਮੋਰਚਾਬੰਦੀ, ਰੇਲਵੇ ਵਿਭਾਗ ਨੂੰ ਹੋ ਰਿਹਾ ਕਰੋੜਾਂ ਦਾ ਨੁਕਸਾਨ
ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਤੇ ਕਾਰਪੋਰੇਟ ਵਪਾਰੀਆਂ ਖਿਲਾਫ ਧਰਨੇ ਲਗਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਬੀਜੇਪੀ ਨੂੰ ਛੱਡ ਸਾਰੀਆਂ ਕਿਸਾਨ ਧਿਰਾਂ ਤੇ ਸਿਆਸੀ ਪਾਰਟੀਆਂ ਸੜਕਾਂ ‘ਤੇ ਆ ਗਈਆਂ ਹਨ।
ਕਿਸਾਨ ਇਹਨਾਂ ਸਿਆਸੀ ਪਾਰਟੀਆਂ ਤੋਂ ਇਸ ਕਦਰ ਅੱਕੇ ਪਏ ਹਨ ਕਿ ਉਹ ਸਿਆਸੀ ਆਗੂਆਂ ਨੂੰ ਜਮ ਕੇ ਲਾਹਣਤਾਂ ਪਾ ਰਹੇ ਹਨ।
