ਕਿਸਾਨਾਂ ਨੇ ਸੁਖਬੀਰ ਬਾਦਲ ਦੀ ਘੇਰੀ ਗੱਡੀ, ਕੀਤਾ ਤਿੱਖਾ ਵਿਰੋਧ

ਇੱਕ ਪਾਸੇ ਜਿਥੇ ਕਿਸਾਨਾਂ ਵੱਲੋਂ ਅੱਜ ਗੁਰਦਾਸਪੁਰ ਵਿਖੇ ਅਕਾਲੀ ਆਗੂ ਬਿਕਰਮ ਮਜੀਠੀਆ ਦਾ ਤਿੱਖਾ ਵਿਰੋਧ ਕੀਤਾ ਗਿਆ, ਉਥੇ ਹੀ ਲੁਧਿਆਣਾ ਦੇ ਮੱਤੇਵਾੜਾ ਵਿੱਚ ਰੈਲੀ ਕਰਨ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਕਿਸਾਨਾਂ ਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਕਿਸਾਨਾਂ ਨੇ ਸੁਖਬੀਰ ਬਾਦਲ ਦੇ ਰੈਲੀ ਵਾਲੇ ਸਥਾਨ ਨੂੰ ਜਾਂਦਾ ਰਾਸਤਾ ਬੰਦ ਕਰ ਦਿੱਤਾ ਸੀ ਜਿਸ ਤੋਂ ਬਾਅਦ ਪ੍ਰਸਾਸ਼ਨ ਨੇ ਸੁਖਬੀਰ ਬਾਦਲ ਦਾ ਰੂਟ ਤਬਦੀਲ ਕਰ ਦਿੱਤਾ ਪਰ ਕਿਸਾਨ ਉਥੇ ਹੀ ਪਹੁੰਚ ਗਏ ਅਤੇ ਸੁਖਬੀਰ ਬਾਦਲ ਦਾ ਤਿੱਖਾ ਵਿਰੋਧ ਕੀਤਾ। ਕਿਸਾਨਾਂ ਨੇ ਪੁਲਿਸ ਦੀਆਂ ਗੱਡੀਆਂ ਸਣੇ ਸੁਖਬੀਰ ਬਾਦਲ ਦੇ ਕਾਫਲੇ ਨੂੰ ਘੇਰ ਕੇ ਵੱਡੀ ਪੱਧਰ ਤੇ ਨਾਅਰੇਬਾਜ਼ੀ ਕੀਤੀ ਹੈ।
ਹਾਲਾਂਕਿ ਇਸ ਮੌਕੇ ਵੱਡੀ ਪੱਧਰ ‘ਤੇ ਪੁਲਿਸ ਪ੍ਰਸਾਸ਼ਨ ਵੀ ਮੌਜੂਦ ਰਿਹਾ, ਪਰ ਕਿਸਾਨਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ ਹੈ। ਖਬਰ ਲਿਖੇ ਜਾਣ ਤੱਕ ਸੁਖਬੀਰ ਬਾਦਲ ਦਾ ਕਾਫਲਾ ਕਿਸਾਨਾਂ ਨੇ ਰਾਸਤੇ ਵਿੱਚ ਡੱਕਿਆ ਹੋਇਆ ਸੀ, ਅਤੇ ਸੁਖਬੀਰ ਬਾਦਲ ਗੱਡੀ ਵਿੱਚ ਬੈਠੇ ਸਨ, ਜਦਕਿ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਫਿਲਹਾਲ ਲਈ ਜਿਉਂ ਦਾ ਤਿਉਂ ਜਾਰੀ ਹੈ।
